20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਧੌਲ ਵਿਖੇ ਸਿਹਤ ਕਾਰਡ ਬਣਾਉਣ ਲਈ ਕੈਂਪ ਲਗਾਇਆ

ਅਜੀਤ ਡੈਸਕ 31-03-2026
ਬਲਾਚੌਰ, 30 ਮਾਰਚ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਸਬੰਧੀ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਹਿੱਤ ਪਿੰਡ ਧੌਲ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਮਨੀਸ਼ ਕੁਮਾਰ ਅਤੇ ਮਨਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ | ਸਰਪੰਚ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਕਾਰਡ ਬਣਾਉਣ ਲਈ ਸਮੁੱਚੇ ਪਿੰਡ ਵਾਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਜਿਸ ਦੇ ਤਹਿਤ ਲੱਗਪਗ ਬਹੁ ਗਿਣਤੀ ਪਿੰਡ ਵਾਸੀਆਂ ਵੱਲੋਂ ਇਸ ਕੈਂਪ ਦਾ ਲਾਹਾ ਲਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਬਲਵੀਰ ਸਿੰਘ, ਨਛੱਤਰ ਸਿੰਘ ਪੰਚ, ਬਲਜੀਤ ਸਿੰਘ ਪੰਚ, ਅਮਰਜੀਤ ਕੌਰ ਪੰਚ, ਸੁਖਵਿੰਦਰ ਕੌਰ ਪੰਚ, ਪਰਮਜੀਤ ਕੌਰ ਪੰਚ, ਕੁਲਵਿੰਦਰ ਸਿੰਘ ਬਿੰਦੂ, ਜੋਰਾ ਸਿੰਘ, ਸਤਨਾਮ ਸਿੰਘ, ਦਲਜੀਤ ਕੌਰ, ਬਲਜਿੰਦਰ ਕੌਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੁਰਜੀਤ ਸਿੰਘ, ਥਿਆੜਾ ਤੇ ਸ਼ੇਖੂਪੁਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਤੇ ਗੁਜਰਾਤ ਟਾਈਟਨਜ਼ ਵਿਚਾਲੇ ਮੁਕਾਬਲਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।