19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਮਾਜ ਸੇਵਕ ਦਿਨੇਸ਼ ਸੂਰੀ 'ਆਪ' ਵਿਚ ਹੋਏ ਸ਼ਾਮਿਲ

ਅਜੀਤ ਡੈਸਕ 02-04-2026

ਨਵਾਂਸ਼ਹਿਰ, 1 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਪੀ. ਬੀ 32 ਦੇ ਮਾਲਕ ਦਿਨੇਸ਼ ਸੂਰੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਆਖਿਆ ਕਿ ਦਿਨੇਸ਼ ਸੂਰੀ ਨੂੰ ਜਲਦੀ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ | ਦਿਨੇਸ਼ ਸੂਰੀ ਨੇ ਆਖਿਆ ਕਿ ਪਾਰਟੀ ਵਲੋਂ ਜੋ ਵੀ ਉਸ ਨੂੰ ਸੇਵਾਵਾਂ ਲਗਾਈਆਂ ਜਾਣਗੀਆਂ, ਉਹ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਆਖਿਆ ਕਿ ਉਹ ਪਾਰਟੀ ਦੇ ਭਰੋਸੇ 'ਤੇ ਹਮੇਸ਼ਾ ਕਾਇਮ ਰਹਿਣਗੇ | ਉਨ੍ਹਾਂ ਪਾਰਟੀ 'ਚ ਸ਼ਾਮਿਲ ਹੋਣ ਸਮੇਂ ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਹੋਣ ਲਈ ਪ੍ਰੇਰਤ ਕੀਤਾ ਹੈ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਵੱਲੋਂ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ, ਇਹ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਮੌਕੇ 'ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਪਵਨਜੀਤ ਸਿੰਘ ਸਿੱਧੂ ਸੰਗਠਨ ਇੰਚਾਰਜ, ਵਿਜੇ ਨਵਾਂਸ਼ਹਿਰ, ਸੋਹਣ ਲਾਲ ਗੋਬਿੰਦਪੁਰ, ਕਰਨ ਗੁਣਾਚੌਰ, ਮੱਖਣ ਸਿੰਘ ਹੰਸਰੋ ਤੇ ਹੋਰ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਟਰੇਡ ਯੂਨੀਅਨਾਂ, ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੇ ਕਾਲਾ ਦਿਵਸ ਮਨਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।