19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜੀਓਵਾਲ-ਬੱਛੂਆਂ ਨਿਵਾਸੀ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ

ਅਜੀਤ ਡੈਸਕ 02-04-2026
ਕਾਠਗੜ੍ਹ, 1 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਪਿੰਡ ਜੀਓਵਾਲ-ਬੱਛੂਆ ਜੋ ਕਿ ਟੋਲ ਪਲਾਜਾ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ, ਇਨ੍ਹਾਂ ਦੋਹਾਂ ਪਿੰਡਾਂ ਦੀ ਲਿੰਕ ਸੜਕ ਨੂੰ ਲੰਬੇ ਸਮੇਂ ਤੋਂ ਨਾ ਬਣਾਏ ਜਾਣ ਕਾਰਨ ਇਹਨਾਂ ਦੇ ਵਸਨੀਕ ਭਾਰੀ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਹਨ | ਜੀਓਵਾਲ-ਬੱਛੂਆਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ 'ਚ ਜੋ ਲਿੰਕ ਸੜਕ ਉਸ ਦੀ ਹਾਲਤ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਬਦ ਤੋਂ ਬੱਦਤਰ ਹੋ ਗਈ ਹੈ | ਬੀਤੇ ਲੰਬੇ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਵੱਲ ਵਿਭਾਗ 'ਤੇ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ ਜਾ ਰਿਹਾ ਅਤੇ ਬੁਰੀ ਤਰ੍ਹਾਂ ਟੁੱਟ ਚੁੱਕੀ ਇਸ ਸੜਕ ਵਿੱਚ ਥਾਂ-ਥਾਂ ਡੂੰਘੇ ਖੱਡੇ ਬਣੇ ਹੋਏ ਹਨ ਜਿਨਾਂ ਵਿੱਚ ਜਦੋਂ ਪਾਣੀ ਜਮਾਂ ਹੋ ਜਾਂਦਾ ਹੈ ਤਾਂ ਸਥਿਤੀ ਹੋਰ ਵੀ ਮਾੜੀ ਹੋ ਜਾਂਦੀ ਹੈ | ਖਸਤਾ ਹਾਲ ਇਸ ਸੜਕ ਤੋਂ ਲੰਘਦੇ ਦੋਪਹੀਆ ਵਾਹਨ ਚਾਲਕਾਂ ਨੂੰ ਜਿੱਥੇ ਸੱਟਾਂ ਦਾ ਡਰ ਰਹਿੰਦਾ ਹੈ ਉੱਥੇ ਹੀ ਪਿੰਡਾਂ ਦੇ ਵਸਨੀਕਾਂ ਦਾ ਲੰਘਣਾ ਕਿਸੇ ਮੁਸੀਬਤ ਤੋਂ ਘੱਟ ਨਹੀਂ | ਪਿੰਡ ਦੇ ਨਾਲ ਲੱਗਦੀਆਂ ਸੜਕਾਂ ਜਿਨ੍ਹਾਂ ਵਿਚ ਬੱਛੂਆਂ ਤੋਂ ਸੋਭੂਵਾਲ ਅਤੇ ਬੱਛੂਆਂ ਤੋਂ ਪਨਿਆਲੀ ਤੱਕ ਦੀਆਂ ਲਿੰਕ ਸੜਕਾਂ ਤਾਂ ਪੱਕੀਆਂ ਕਰਵਾ ਦਿੱਤੀਆਂ ਹਨ ਪਰੰਤੂ ਉਹਨਾਂ ਦੇ ਪਿੰਡਾਂ ਵਿੱਚੋਂ ਲੰਘਦੀ ਲਿੰਕ ਸੜਕ ਨੂੰ ਪੱਕਿਆਂ ਨਹੀਂ ਕੀਤਾ ਗਿਆ ਜਿਸ ਨੂੰ ਲੈ ਕੇ ਦੋਵੇਂ ਪਿੰਡਾਂ ਦੇ ਵਸਨੀਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਵੀ ਹੈ | ਦੋਵੇਂ ਪਿੰਡਾਂ ਦੇ ਵਸਨੀਕਾਂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਪੁਰਜੋਰ ਮੰਗ ਕੀਤੀ ਹੈ ਕਿ ਉਹਨਾਂ ਦੇ ਪਿੰਡ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਖਸਤਾ ਹਾਲ ਲਿੰਕ ਸੜਕ ਨੂੰ ਪਹਿਲ ਦੇ ਅਧਾਰ 'ਤੇ ਬਣਾਇਆ ਜਾਵੇ ਤਾਂ ਜੋ ਉਹਨਾਂ ਨੂੰ ਆ ਰਹੀ ਪਰੇਸ਼ਾਨੀ ਦਾ ਹੱਲ ਹੱਲ ਕੱਢਿਆ ਜਾਵੇ |
ਪਿਛਲੀ ਖ਼ਬਰ ਟੌਂਸਾ ਦੇ ਇਕ ਘਰ 'ਚ ਟੁੱਟੇ ਪਾਈਪ ਨਾਲ ਸਾਫ਼ ਪਾਣੀ ਹੋ ਰਿਹੈ ਬਰਬਾਦ ਅਗਲੀ ਖ਼ਬਰ ਟਰੇਡ ਯੂਨੀਅਨਾਂ, ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੇ ਕਾਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।