ਪੱਲੀ-ਝਿੱਕੀ, 1 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਚਾਹਿਲਪੁਰ ਰੋਡ ਸੁੱਜੋਂ ਵਿਖੇ ਸਲਾਨਾ ਵਿਸਾਖੀ ਜੋੜ ਮੇਲਾ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਦਿਨ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾ ਸਿੰਘਾਂ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ | ਉਪਰੰਤ ਕਵੀਸ਼ਰੀ ਜਥਾ ਬੀਬੀ ਬਲਵਿੰਦਰ ਕੌਰ ਖ਼ਾਲਸਾ ਅਤੇ ਸਮਾਗਮ 'ਚ ਪਹੁੰਚੇ ਕੀਰਤਨੀ ਜਥੇ ਆਪਣੀ ਹਾਜ਼ਰੀ ਲਗਵਾਉਂਣਗੇ | ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਕਮੇਟੀ ਮੈਂਬਰ ਤਰਲੋਕ ਸਿੰਘ, ਦੀਦਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਡੀ.ਸੀ, ਦਰਸ਼ਨ ਸਿੰਘ, ਗਿਆਨੀ ਹਰਜਾਪ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਆਸ਼ਾ ਕੌਰ, ਬੀਬੀ ਕਮਲਜੀਤ ਕੌਰ, ਮੁਖਤਿਆਰ ਸਿੰਘ ਦਿੱਲੀ ਵਾਲੇ ਤੇ ਸਮੂਹ ਸਾਧ ਸੰਗਤ ਹਾਜ਼ਰ ਸੀ |