19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਬਸਿਡੀ 'ਤੇ ਖੇਤੀ ਮਸ਼ੀਨਰੀ ਲੈਣ ਲਈ ਆਨਲਾਈਨ ਅਪਲਾਈ ਕਰੋ- ਡਾ. ਬੇਗੋਵਾਲ

ਅਜੀਤ ਡੈਸਕ 02-04-2026
ਨਵਾਂਸ਼ਹਿਰ, 1 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਲੇਖ ਰਾਜ ਬੇਗੋਵਾਲ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਰਾਜ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਕਰਾਪ ਰੈਜ਼ੀਡਿਯੂ ਮੈਨੇਜਮੈਂਟ ਸਕੀਮ ਸਾਲ 2026-27 ਤਹਿਤ ਅਰਜੀਆਂ ਦੀ ਮੰਗ ਕੀਤੀ ਜਾ ਰਹੀ ਹੈ | ਸਕੀਮ ਤਹਿਤ ਮਸ਼ੀਨਰੀ ਉੱਤੇ ਸਰਕਾਰੀ ਸਬਸਿਡੀ ਲਈ ਆਨਲਾਈਨ ਅਰਜ਼ੀਆਂ 1 ਅਪ੍ਰੈਲ ਤੋਂ ਲੈ ਕੇ 24 ਅਪ੍ਰੈਲ ਸ਼ਾਮ 5 ਵਜੇ ਤੱਕ ਮੰਗੀਆਂ ਜਾ ਰਹੀਆਂ ਹਨ | ਕਿਸਾਨ ਭਰਾ ਆਪਣੀ ਐਪਲੀਕੇਸ਼ਨ ਸਰਕਾਰੀ ਵੈੱਬਸਾਈਟ 'ਤੇ ਅਪਲਾਈ ਕਰ ਸਕਦੇ ਹਨ | ਇਸ ਸਕੀਮ ਅਧੀਨ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਸੁਪਰ ਐੱਸ. ਐੱਮ. ਐੱਸ. ਬੇਲਰ, ਰੇਕ ਹੈਪੀ ਸੀਡਰ ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਿ੍ੱਲ ਆਦਿ ਸਬਸੀਡੀ 'ਤੇ ਉਪਲਬਧ ਹਨ | ਡਾ. ਲੇਖ ਰਾਜ ਬੇਗੋਵਾਲ ਨੇ ਦੱਸਿਆ ਕਿ ਇਹ ਸਕੀਮ ਕਿਸਾਨਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਣ ਤੋਂ ਰੋਕ ਕੇ ਵਾਤਾਵਰਨ ਨੂੰ ਸ਼ੁੱਧ ਕਰਦੀ ਹੈ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਲਈ ਉਤਸ਼ਾਹਿਤ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਇਸ ਵਾਰ ਜ਼ੀਰੋ ਸਟਬਲ ਬਰਨਿੰਗ ਡਿਸਟਿ੍ਕਟ”ਬਣਾਉਣਾ ਦਾ ਸਾਡਾ ਟੀਚਾ ਹੈ ਅਤੇ ਇਸ ਲਹਿਰ ਵਿੱਚ ਹਰੇਕ ਕਿਸਾਨ ਦਾ ਸਹਿਯੋਗ ਅਤਿ-ਜ਼ਰੂਰੀ ਹੈ | ਉਹਨਾਂ ਨੇ ਦੱਸਿਆ ਕਿ ਕਿਸਾਨ ਆਪਣੀ ਅਰਜ਼ੀ ਭਰਨ ਦੌਰਾਨ ਕੁਝ ਜ਼ਰੂਰੀ ਸਾਵਧਾਨੀਆਂ ਵਰਤਣ ਜਿਵੇਂ ਕਿ ਆਪਣਾ ਨਾਂ, ਪਿਤਾ/ਪਤੀ ਦਾ ਨਾਂ, ਆਧਾਰ ਨੰਬਰ, ਪੈਨ ਕਾਰਡ ਨੰਬਰ, ਖਾਤਾ ਨੰਬਰ ਅਤੇ ਚੁਣੀ ਹੋਈ ਮਸ਼ੀਨ ਦੀ ਕਿਸਮ ਅਤੇ ਵੇਰੀਐੰਟ ਸਹੀ ਤਰੀਕੇ ਨਾਲ ਦਰਜ ਕਰੋ ਅਤੇ ਫਾਰਮ ਭੇਜਣ ਤੋਂ ਪਹਿਲਾਂ ਸਾਰੀ ਜਾਣਕਾਰੀ ਨੂੰ ਧਿਆਨ ਨਾਲ ਦੁਬਾਰਾ ਤੋਂ ਚੈੱਕ ਕਰਨ, ਤਾਂ ਜੋ ਗਲਤੀਆਂ ਕਾਰਨ ਕਿਸੇ ਦੀ ਵੀ ਅਰਜ਼ੀ ਰੱਦ ਨਾ ਹੋਵੇ | ਉਹਨਾਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਕੇਵਲ ਆਨਲਾਈਨ ਅਰਜ਼ੀਆਂ ਹੀ ਸਵੀਕਾਰ ਕੀਤੀਆਂ ਜਾਣਗੀਆਂ | ਸਕੀਮ ਨਾਲ ਜੁੜੀਆਂ ਹੋਰ ਜਾਣਕਾਰੀਆਂ ਲਈ ਕਿਸਾਨ ਆਪਣੇ ਪਿੰਡ ਦੇ ਖੇਤੀਬਾੜੀ ਵਿਕਾਸ ਤੇ ਵਿਸਥਾਰ ਅਫਸਰ, ਸਬੰਧਤ ਬਲਾਕ ਖੇਤੀਬਾੜੀ ਦਫਤਰ ਅਤੇ ਜ਼ਿਲ੍ਹੇ ਦੇ ਇੰਜ਼ਨੀਅਰਿੰਗ ਸ਼ਾਖਾ ਵਿਖੇ ਸੰਪਰਕ ਕਰ ਸਕਦੇ ਹਨ | ਡਾ. ਲੇਖ ਰਾਜ ਬੇਗੋਵਾਲ ਨੇ ਅਪੀਲ ਕੀਤੀ ਕਿ ਕਿਸਾਨ ਭਰਾਵਾਂ ਨੂੰ ਚਾਹੀਦਾ ਹੈ ਕਿ ਸਮੇਂ ਸਿਰ ਆਨਲਾਈਨ ਅਰਜ਼ੀ ਭਰਨ ਅਤੇ ਸਰਕਾਰੀ ਸਹਾਇਤਾ ਦਾ ਲਾਭ ਪ੍ਰਾਪਤ ਕਰਨ | ਇਹ ਯਤਨ ਨਾਂ ਸਿਰਫ਼ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਲਈ ਹੈ, ਸਗੋਂ ਵਾਤਾਵਰਨ, ਹਵਾ ਅਤੇ ਆਉਣ ਵਾਲੀ ਪੀੜ੍ਹੀ ਦੀ ਸੁਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਵੱਲੋਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਵੀ ਅੱਗ ਨਾ ਲਗਾਵੇ, ਸਗੋਂ ਸਟਰਾਅ ਰੀਪਰ ਮਸ਼ੀਨ ਨਾਲ ਇਸ ਦੀ ਤੂੜੀ ਬਣਾਈ ਜਾ ਸਕਦੀ ਹੈ |
ਪਿਛਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ- ਚੇਅਰਮੈਨ ਗਗਨ ਅਗਲੀ ਖ਼ਬਰ ਸ੍ਰੀ ਹਨੂੰਮਾਨ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।