ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਪ੍ਰਾਇਮਰੀ ਸਕੂਲ ਸਿਆਣਾ ਵਿਖੇ ਮੈਗਾ ਪੀ.ਟੀ.ਐਮ ਅਤੇ ਗਰੈਜੂਏਸ਼ਨ ਸੈਰਾਮਨੀ ਦਾ ਪ੍ਰਬੰਧ ਕੀਤਾ ਗਿਆ, ਉੱਥੇ ਹੀ ਐਫ.ਐਲ.ਐਨ ਮੇਲਾ ਵੀ ਲਗਾਇਆ ਗਿਆ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲਿਆਂ ਬੱਚਿਆਂ ਦਾ ਸਨਮਾਨ ਕੀਤਾ ਗਿਆ ਅਤੇ ਹੋਣਹਾਰ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕੁਮਾਰੀ ਮੰਜੂ ਪ੍ਰਥਮ ਕੋਆਰਡੀਨੇਟਰ ਨੇ ਜਿੱਥੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਅਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸੇ ਤਰ੍ਹਾਂ ਨਵੋਦਿਆ ਪ੍ਰਵੇਸ਼ ਪ੍ਰੀਖਿਆ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਸੁਖਜੋਤ ਕੌਰ ਜਿਸ ਨੇ 8ਵਾਂ ਰੈਂਕ ਹਾਸਿਲ ਕੀਤਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਸੁਖਚਰਨ ਕੌਰ, ਕੌਂਸਲਰ ਰਾਧੇ ਸ਼ਿਆਮ ਤੇ ਹੋਰ ਪਤਵੰਤੇ ਹਾਜ਼ਰ ਸਨ |