19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 02-04-2026
ਬਲਾਚੌਰ, 1 ਅਪ੍ਰੈਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਸ਼ਿਵਾਲਿਕ ਰੈਸਟੋਰੈਂਟ ਬਲਾਚੌਰ ਵਿਖੇ ਸੀਨੀਅਰ ਅਕਾਲੀ ਆਗੂ ਚੌਧਰੀ ਅਸ਼ੌਕ ਨਾਨੋਵਾਲ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਿਛਲੇ ਦਿਨੀਂ ਪਾਰਟੀ ਹਾਈਕਮਾਂਡ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਦੇ ਆਗੂਆਂ ਨੂੰ ਵੱਖ-ਵੱਖ ਵਿੰਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਉਚੇਚੇ ਤੌਰ 'ਤੇ ਪਹੁੰਚੇ ਪਾਰਟੀ ਦੇ ਜ਼ਿਲ੍ਹਾ ਅਬਜਰਵਰ ਕਮਲ ਜੇਟਲੀ ਦੀ ਹਾਜ਼ਰੀ ਵਿੱਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਮਲ ਜੇਟਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਕਾਰਜਕਾਲ 'ਚ ਕੀਤੇ ਹੋਏ ਵਿਕਾਸ ਦੇ ਕੰਮਾਂ ਨੂੰ ਚੇਤੇ ਕਰਦੇ ਹੋਏ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ? ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਦੀ ਮਿਹਨਤ ਦਾ ਮੁੱਲ ਪਾਇਆ ਹੈ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਮੁਦੱਈ ਪਾਰਟੀ ਹੈ | ਬਲਾਚੌਰ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਅਸ਼ੋਕ ਕੁਮਾਰ ਨਾਨੋਵਾਲ ਨੇ ਕਿਹਾ ਕਿ ਪੰਜਾਬ ਨੂੰ ਲੋੜ ਹੈ ਕਿ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਨ ਵਾਲੀ ਪਾਰਟੀ ਨੂੰ ਅੱਗੇ ਲਿਆਂਦਾ ਜਾਵੇ | ਉਨ੍ਹਾਂ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਸਮੁੱਚੇ ਆਗੂ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ | ਇਸ ਮੌਕੇ ਸਤਨਾਮ ਸਿੰਘ ਸਾਬਕਾ ਡੀ. ਐੱਸ. ਪੀ., ਪ੍ਰੇਮ ਟੋਰੋਵਾਲ, ਗੁਰਨਾਮ ਸਿੰਘ ਥੋਪੀਆ, ਅਸ਼ਵਨੀ ਬੱਗੂਵਾਲ, ਦਿਨੇਸ਼ ਕਰੀਹਾ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਨਰੇਸ਼ ਕਰੀਮਪੁਰ ਚਾਹਵਾਲਾ, ਹਰੀ ਪਾਲ ਜਾਡਲੀ, ਹਜੂਰਾ ਸਿੰਘ ਪੈਲੀ, ਜੋਗਿੰਦਰ ਸਿੰਘ ਅਟਵਾਲ, ਰਣਵੀਰ ਸਿੰਘ ਭੱਟੀ, ਵਿਜੇ ਕੁੱਕੜਸੂਹਾ, ਅਜਮੇਰ ਭਾਰਾਪੁਰ, ਗੁਰਵਿੰਦਰ ਸਿੰਘ, ਚੰਨੀ ਚਾਂਦਪੁਰ ਰੁੜਕੀ, ਸੁਰਿੰਦਰ ਰੌੜੀ, ਸੁਰਿੰਦਰ ਪਟਵਾਰੀ, ਸੱਤ ਪਾਲ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ 'ਚ ਰੋਜ਼ਾਨਾ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾ ਰਹੀ ਚੈਕਿੰਗ- ਡੀ. ਸੀ. ਅਗਲੀ ਖ਼ਬਰ ਸ਼ਹੀਦ ਜੇ. ਆਰ. ਰਤਨ ਦੇ ਜਨਮ ਦਿਨ ਮੌਕੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।