19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜ਼ਿਲ੍ਹੇ 'ਚ ਰੋਜ਼ਾਨਾ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਕੀਤੀ ਜਾ ਰਹੀ ਚੈਕਿੰਗ- ਡੀ. ਸੀ.

ਅਜੀਤ ਡੈਸਕ 02-04-2026
ਨਵਾਂਸ਼ਹਿਰ, 1 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਐੱਲ. ਪੀ. ਜੀ. ਦਾ ਲੋੜੀਂਦੀ ਮਾਤਰਾ ਵਿਚ ਸਟਾਕ ਉਪਲਬੱਧ ਹੈ | ਉਨ੍ਹਾਂ ਦੱਸਿਆ ਜ਼ਿਲ੍ਹਾ ਵਾਸੀਆਂ ਨੂੰ ਪੈਟਰੋਲ, ਡੀਜ਼ਲ ਤੇ ਐੱਲ.ਪੀ.ਜੀ. ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਾਨਾ ਜ਼ਿਲ੍ਹੇ ਦੀਆਂ ਤਿੰਨ ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਘਬਰਾ ਕੇ ਖ਼ਰੀਦਦਾਰੀ ਕਰਨ ਦੀ ਲੋੜ ਨਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਪੈਟਰੋਲ, ਡੀਜ਼ਲ ਤੇ ਐੱਲ.ਪੀ.ਜੀ. ਗੈਸ ਵਾਜਬ ਕੀਮਤਾਂ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹੇ ਵਿੱਚ ਪੂਰੀ ਸਥਿਤੀ ਉਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਤੇ ਸਥਿਤੀ ਬਿਲਕੁਲ ਕਾਬੂ ਹੇਠ ਹੈ | ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਏਜੰਸੀਆ ਨਾਲ ਪ੍ਰਸ਼ਾਸਨ ਵਲੋਂ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਚੀਜਾਂ ਦੀ ਦੂਰਵਰਤੋਂ ਨੂੰ ਰੋਕਣ ਲਈ ਜਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਨੂੰ ਲਾਗੂ ਕੀਤਾ ਗਿਆ ਹੈ | ਉਨ੍ਹਾਂ ਤਾੜਨਾ ਕੀਤੀ ਕਿ ਜ਼ਰੂਰੀ ਚੀਜਾਂ ਜਿਵੇਂ ਐੱਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਯੋਗੀਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਧਾਰਿਤ ਸਮੇਂ ਵਿੱਚ ਲੋਕਾਂ ਨੂੰ ਗੈਸ ਸਿਲੰਡਰ ਮਹੱਈਆ ਕਰਵਾਏ ਜਾ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਬਕਾਇਆ ਈ-ਕੇ.ਵਾਈ.ਸੀ. ਨੂੰ ਏਜੰਸੀਆ ਪਾਸ ਜਾ ਕੇ ਯਕੀਨੀ ਬਣਾਉਣ ਤਾਂ ਜੋ ਐੱਲ.ਪੀ.ਜੀ ਦੀ ਨਿਰਵਿਘਨ ਸਪਲਾਈ ਕੀਤੀ ਜਾ ਸਕੇ ਅਤੇ ਡਲਿਵਰੀ ਕਰਨ ਵਾਲੇ ਵਿਅਕਤੀ ਪਾਸ ਓ.ਟੀ.ਪੀ. ਸਾਂਝਾ ਕੀਤਾ ਜਾਵੇ |
ਪਿਛਲੀ ਖ਼ਬਰ ਮੈਡਮ ਰਮਨ ਬਾਲਾ ਦੀ ਸੇਵਾ ਮੁਕਤੀ 'ਤੇ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।