19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

'ਆਪ' ਸਰਕਾਰ ਨੇ ਚਾਰ ਸਾਲਾਂ 'ਚ ਸਾਰੇ ਵਾਅਦੇ ਪੂਰੇ ਕਰਕੇ ਰਿਕਾਰਡ ਕਾਇਮ ਕੀਤਾ- ਬੱਲੂ

ਅਜੀਤ ਡੈਸਕ 02-04-2026
ਨਵਾਂਸ਼ਹਿਰ, 1 ਅਪ੍ਰੈਲ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿਚ ਹੀ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਦਕਿ ਪਿਛਲੀਆਂ ਸਰਕਾਰਾਂ ਸਮੇਂ ਪੰਜ ਸਾਲ ਵਿੱਚ ਵੀ ਕਦੇ ਕੋਈ ਵਾਇਦੇ ਪੂਰੇ ਨਹੀਂ ਹੋਏ | ਇਹ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੋਈਆਂ ਮੀਟਿੰਗ ਨੂੰ ਸੰਬੋਧਨ ਦੌਰਾਨ ਕਹੀ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਮੁੜ ਜਿੱਤੇਗੀ ਤੇ ਪੰਜਾਬ ਵਿੱਚ ਸਰਕਾਰ ਬਣਾਏਗੀ, ਕਿਉਂਕਿ ਆਪ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਹੈ | ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ | ਪਿੰਡਾਂ ਦੇ ਵਿਕਾਸ ਲਈ ਫੰਡ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਪੰਚ ਵਿਨੀਤ ਜਾਡਲਾ, ਸਰਪੰਚ ਭੁਪਿੰਦਰ ਉੜਾਪੜ, ਅਜਮੇਰ ਸਿੰਘ, ਹਰਮੇਲ ਸਿੰਘ ਉੜਾਪੜ, ਜਤਿੰਦਰ ਸਿੰਘ, ਦਵਿੰਦਰ ਭਾਰਟਾ, ਮਨਜੀਤ ਦੁਧਾਲਾ, ਡਾਇਰੈਕਟਰ ਸੁਖਪ੍ਰੀਤ ਸਿੰਘ ਦੁਧਾਲਾ, ਜਸਵਿੰਦਰ ਸਿੰਘ ਸਰਪੰਚ ਸਤਪਾਲ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਜੀਤ ਸਿੰਘ ਗਿੱਲ ਵਲੋਂ ਯਾਦਗਾਰੀ ਕਾਲਜ ਨੂੰ 50 ਹਜ਼ਾਰ ਦੀ ਮਾਲੀ ਮਦਦ ਅਗਲੀ ਖ਼ਬਰ ਮੈਡਮ ਰਮਨ ਬਾਲਾ ਦੀ ਸੇਵਾ ਮੁਕਤੀ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।