ਨਵਾਂਸ਼ਹਿਰ, 14 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾਂਵਾਂ 'ਤੇ ਸਮਾਗਮ ਕਰਵਾਏ ਗਏ | ਨਵਾਂਸ਼ਹਿਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਮਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਪੁੱਜੇ ਉਨ੍ਹਾਂ ਆਖਿਆ ਕਿ ਡਾ. ਅੰਬੇਡਕਰ ਨੇ ਹਰ ਵਰਗ ਨੂੰ ਬਣਦਾ ਮਾਣ ਦਿਵਾਇਆ | ਵੋਟ ਦੇ ਹੱਕ ਨਾਲ ਅਸੀਂ ਬਰਾਬਰ ਦੇ ਸ਼ਹਿਰੀ ਬਣੇ | ਉਨ੍ਹਾਂ ਆਖਿਆ ਕਿ ਔਰਤ ਵਰਗ ਨੂੰ ਹਰ ਖੇਤਰ 'ਚ ਪ੍ਰਤੀਨਿਧਤਾ ਮਿਲੀ | ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਡਾ. ਅੰਬੇਡਕਰ ਨੇ ਇਤਿਹਾਸਕ ਪਹਿਲ ਕਦਮੀ ਕੀਤੀ | ਉਨ੍ਹਾਂ ਦੀਆਂ ਸਮਾਜ ਪ੍ਰਵੀ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਲਲਿਤ ਮੋਹਣ ਪਾਠਕ ਹਲਕਾ ਇੰਚਾਰਜ ਨਵਾਂਸ਼ਹਿਰ, ਗਗਨ ਅਗਨੀ ਹੋਤਰੀ, ਦਿਨੇਸ਼ ਸੂਰੀ ਸੀਨੀਅਰ ਆਗੂ, ਸਤਨਾਮ ਸਿੰਘ ਜਲਵਾਹਾ, ਸਤਨਾਮ ਸਿੰਘ ਜਲਾਲਪੁਰ ਜ਼ਿਲ੍ਹਾ ਪ੍ਰਧਾਨ ਨੇ ਵੀ ਵਿਚਾਰ ਰੱਖੇ |
ਅੰਗਦ ਸਿੰਘ ਵਲੋਂ ਡਾ. ਅੰਬੇਡਕਰ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ
ਨਵਾਂਸ਼ਹਿਰ, 14 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਆਦਮ ਕੱਦ ਬੁੱਤ 'ਤੇ ਕਾਂਗਰਸ ਪਾਰਟੀ ਵਲੋਂ ਅੰਗਦ ਸਿੰਘ ਸਾਬਕਾ ਵਿਧਾਇਕ ਨੇ ਆਗੂਆਂ ਨਾਲ ਡਾ. ਅੰਬੇਡਕਰ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾ ਭੇਟ ਕੀਤੀਆਂ | ਉਨ੍ਹਾਂ ਆਖਿਆ ਕਿ ਡਾ. ਅੰਬੇਡਕਰ ਨੇ ਜੋ ਸਾਨੂੰ ਸੰਵਿਧਾਨ ਦਿੱਤਾ ਹੈ ਇਹ ਵਡਮੁੱਲਾ ਖਜ਼ਾਨਾ ਹੈ |
ਭੰਗਲ ਕਲਾਂ 'ਚ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਭੰਗਲ ਕਲਾਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਅਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲਾਂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਜਾਪ ਕਰਨ ਉਪਰੰਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦਾ ਜਨਮ ਦਿਨ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਪਿੰਡ ਵਾਸੀਆਂ ਵੱਲੋਂ ਬਾਬਾ ਸਾਹਿਬ ਦੀ ਪ੍ਰਤਿਮਾ ਨੂੰ ਫੁੱਲ ਮਲਾਵਾਂ ਭੇਂਟ ਕੀਤੀਆਂ ਗਈਆਂ ਅਤੇ ਬਾਬਾ ਸਾਹਿਬ ਜੀ ਦੇ ਸੰਘਰਸ਼ਮਈ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਸਰਪੰਚ ਮਲਕੀਅਤ ਸਿੰਘ ਵੱਲੋਂ ਸਮੂਹ ਨਗਰ ਨਿਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਦਿਲਬਾਗ ਰਾਏ, ਜੋਗਿੰਦਰ ਰਾਮ, ਨਿਰੰਜਨ ਰਾਮ, ਨਾਜਰ ਰਾਮ, ਮਹਿੰਦਰ ਪਾਲ, ਸਾਧੂ ਰਾਮ ਚੌਂਕੀਦਾਰ, ਵਿਜੇ ਕੁਮਾਰ ਕੈਸ਼ੀਅਰ, ਮਾਸਟਰ ਨਿਰਮਲ ਕੁਮਾਰ, ਤਾਰਾ ਚੰਦ ਨੰਬਰਦਾਰ, ਮਨਜੀਤ ਕੌਰ ਪੰਚ ਅਤੇ ਪਿੰਡ ਦੀਆਂ ਪ੍ਰਮੱਖ ਸ਼ਖਸੀਆਂਾ ਸ਼ਾਮਲ ਸਨ |
ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਜ਼ਿਲ੍ਹੇ ਭਰ 'ਚ ਵੱਖ- ਵੱਖ ਥਾਵਾਂ 'ਤੇ ਕੀਤੇ ਸਮਾਗਮ <br/>
ਅਜੀਤ ਡੈਸਕ
15-04-2026