30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼ੇਰਗਿੱਲ ਅਕੈਡਮੀ ਤੇ ਕੈਨੇਡੀਅਨ ਸਕੂਲ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਹੋਈ ਸ਼ੁਰੂਆਤ <br/>

ਅਜੀਤ ਡੈਸਕ 15-04-2026
ਮੁਕੰਦਪੁਰ, 14 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਇਸ ਤੋਂ ਉਪਰੰਤ ਵਿਸਾਖੀ ਦਾ ਤਿਉਹਾਰ ਬੜੀ ਖ਼ੁਸ਼ੀ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਕਵਿਤਾ ਉਚਾਰਣ, ਗੀਤ, ਕਵੀਸ਼ਰੀ, ਭਾਸ਼ਣ, ਗਿੱਧੇ ਰਾਹੀਂ ਇਸ ਦਿਹਾੜੇ ਦੇ ਇਤਿਹਾਸਿਕ, ਸਮਾਜਿਕ ਤੇ ਧਾਰਮਿਕ ਪਿਛੋਕੜ ਉੱਪਰ ਚਾਨਣਾ ਪਾਇਆ | ਡਾ. ਬੀ.ਆਰ ਅੰਬੇਦਕਰ ਦੇ ਜੀਵਨ ਤੇ ਵਿਚਾਰਧਾਰਾ ਉੱਪਰ ਵੀ ਵਿਚਾਰ ਪੇਸ਼ ਕੀਤੇ ਗਏ | ਸਕੂਲ ਵਾਈਸ ਚੇਅਰਮੈਨ ਡਾ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਦਿ੍ੜ੍ਹਤਾ ਦਾ ਸੰਕਲਪ ਧਾਰਨ ਕਰਨ ਦਾ ਸੁਨੇਹਾ ਦਿੱਤਾ | ਅੰਤ ਸਕੂਲ ਪਿ੍ੰਸੀਪਲ ਭੁਪਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਸਭਨਾਂ ਨੂੰ ਅਗਲੇਰੀ ਤਿਆਰੀ ਲਈ ਪ੍ਰੇਰਿਆ |

ਪਿਛਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਨੂੰ ਇਕ ਲੱਖ ਦਾ ਚੈੱਕ ਸੌਂਪਿਆ <br/> ਅਗਲੀ ਖ਼ਬਰ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ-ਹਰਪ੍ਰੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।