30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ਼ਹੀਦਾਂ ਸਿੰਘਾਂ ਸੁੱਜੋਂ ਵਿਖੇ ਵਿਸਾਖੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 15-04-2026
ਬੰਗਾ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਸੁੱਜੋ ਵਿਖੇ ਸਲਾਨਾ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਪ੍ਰਧਾਨ ਬਲਵੀਰ ਸਿੰਘ ਯੂ. ਕ.ੇ ਤੇ ਤਰਸੇਮ ਸਿੰਘ ਯੂ.ਕੇ. ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 8 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਜਿਨ੍ਹਾਂ ਦੇ ਭੋਗ ਪਾਉਣ ਉਪਰੰਤ ਗਿਆਨੀ ਹਰਜਾਪ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਸਮਾਗਮ ਦੌਰਾਨ ਕਵੀਸ਼ਰੀ ਜਥਾ ਬੀਬੀ ਬਲਵਿੰਦਰ ਕੌਰ ਖ਼ਾਲਸਾ ਵਲੋਂ ਵਿਸਾਖੀ ਦੇ ਪਵਿੱਤਰ ਇਤਿਹਾਸ ਨੂੰ ਕਵੀਸ਼ਰੀ ਦੁਆਰਾ ਸੰਗਤਾਂ ਨੂੰ ਸੁਣਾ ਕੇ ਨਿਹਾਲ ਕੀਤਾ | ਇਸ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਯੂ.ਕੇ. ਵਲੋਂ ਕਵੀਸ਼ਰੀ ਜਥੇ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਅਸਥਾਨ 'ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਇਸ਼ਨਾਨ ਕਰਨ ਲਈ ਤਿਆਰ ਕੀਤੇ ਸ਼ਾਨਦਾਰ ਸਰੋਵਰ ਵਿੱਚ ਸੰਗਤਾਂ ਨੇ ਇਸ਼ਨਾਨ ਕਰਕੇ ਆਪਣਾ ਜੀਵਨ ਸਫਲ ਕੀਤਾ | ਇਸ ਮੌਕੇ ਤਰਨਜੀਤ ਸਿੰਘ ਸਾਬਕਾ ਸਰਪੰਚ, ਤਰਲੋਕ ਸਿੰਘ, ਦੀਦਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਡੀ.ਸੀ, ਦਰਸ਼ਨ ਸਿੰਘ, ਗਿਆਨੀ ਹਰਜਾਪ ਸਿੰਘ, ਮੋਹਣ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਆਸ਼ਾ ਕੌਰ, ਬੀਬੀ ਕਮਲਜੀਤ ਕੌਰ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਡੀ. ਸੀ. ਲਾਈਫ ਮੈਂਬਰਜ਼ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੁਰੂ ਰਵਿਦਾਸ ਧਰਮਸ਼ਾਲਾ ਨੂੰ ਇਕ ਲੱਖ ਦਾ ਚੈੱਕ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।