01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਟਾਰੀਆਂ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਚੱਕਾ ਜਾਮ ਕਰਨ ਲਈ ਮਜ਼ਬੂਰ- ਐਡਵੋਕੇਟ ਲਾਦੀਆਂ <br/>

ਅਜੀਤ ਡੈਸਕ 15-04-2026
ਕਟਾਰੀਆਂ, 14 ਅਪ੍ਰੈਲ (ਪ੍ਰੇਮੀ ਸੰਧਵਾਂ)-ਸੱਪਾਂ ਦੀਆਂ ਸਿਰੀਆਂ ਮਿੱਧ ਕੇ ਕਿਸਾਨਾਂ ਵਲੋਂ ਪਾਲੀ ਗਈ ਕਣਕ ਦੀ ਫਸਲ ਦੀ ਕਟਾਈ ਕਰਕੇ ਕਈ ਕਿਸਾਨ ਕਟਾਰੀਆਂ ਦੀ ਦਾਣਾ ਮੰਡੀ ਵਿੱਚ ਪਿਛਲੇ 2-3 ਦਿਨਾਂ ਤੋਂ ਲਿਆ ਕੇ ਬੈਠੇ ਹਨ, ਪਰ ਅਫਸੋਸ ਅਜੇ ਤੱਕ ਮੰਡੀ ਵਿੱਚ ਕਿਸੇ ਸਰਕਾਰੀ ਖਰੀਦ ਏਜੰਸੀ ਦਾ ਅਧਿਕਾਰੀ ਨਜ਼ਰ ਨਹੀਂ ਆਇਆ ਤੇ ਨਾ ਹੀ ਮੰਡੀ ਵਿੱਚ ਕਿਸਾਨਾਂ ਵਲੋਂ ਲਿਆਂਦੀ ਫਸਲ ਦਾ ਤੋਲ ਕੀਤਾ ਗਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ | ਪਰ ਅਫਸੋਸ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਵੱਡਾ ਫਰਕ ਹੈ | ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਸੁਖਮਿੰਦਰ ਸਿੰਘ ਕੰਗਰੌੜ, ਗੁਰਬਚਨ ਸਿੰਘ ਅਤੇ ਹਰਦੀਪ ਸਿੰਘ ਕੰਗਰੌੜ ਆਦਿ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਟਾਰੀਆਂ ਮੰਡੀ ਵਿੱਚ ਆ ਰਹੀ ਕਣਕ ਦੀ ਫਸਲ ਦੀ ਨਾਲੋ-ਨਾਲ ਖਰੀਦ ਸ਼ੁਰੂ ਨਾ ਹੋਈ ਤਾਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਸਰਕਾਰ ਵਿਰੁੱਧ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੀਆਂ |

ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਕਰਨਵੀਰ ਕਟਾਰੀਆ ਵਲੋਂ ਪਿੰਡ ਧੌਲ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।