01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ <br/>

ਅਜੀਤ ਡੈਸਕ 15-04-2026
ਨਵਾਂਸ਼ਹਿਰ, 14 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ (ਐੱਮ.ਐੱਮ.ਐੱਸ.ਵਾਈ.) ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਨੂੰ ਵਧਾਉਣ ਲਈ ਆਸ਼ਾ ਵਰਕਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨਾਲ ਜ਼ਮੀਨੀ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਯੋਜਨਾ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਵਧਾਉਣ 'ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਐੱਮ.ਐੱਮ.ਐੱਸ.ਵਾਈ. ਸਿਹਤ ਕਾਰਡ ਦੀ ਪ੍ਰਗਤੀ ਵਧਾਉਣ ਲਈ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਲਾਭਪਾਤਰੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨ ਦੀ ਲੋੜ 'ਤੇ ਜ਼ੋਰ ਦੇਣਾ ਚਾਹੀਦਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਵੱਲੋਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਯੋਜਨਾ ਹੇਠ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਸਹੀ ਰਿਕਾਰਡ ਸੰਭਾਲਣ 'ਤੇ ਖਾਸ ਧਿਆਨ ਦੇਣ | ਉਨ੍ਹਾਂ ਇਹ ਵੀ ਦੱਸਿਆ ਕਿ ਐੱਮ.ਐੱਮ.ਐੱਸ.ਵਾਈ. ਕਾਰਡ ਬਣਾਉਣ ਲਈ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈ.ਡੀ. ਕਾਰਡ ਦੇ ਆਧਾਰ 'ਤੇ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨਿਵਾਸੀ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਜਾ ਕੇ ਆਸਾਨੀ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ |


ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਵਾਸੀਆਂ ਦੀ ਬਾਂਹ ਫੜ੍ਹਨ 'ਚ ਪਹਿਲਕਦਮੀ ਕੀਤੀ- ਗੁਰਪ੍ਰੀਤ ਗੁੱਜਰ <br/>... ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਉਣ ਮੌਕੇ ਬੱਚਿਆਂ ਨੂੰ ਵੰਡੀ ਸ਼ਟੇਸ਼ਨਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।