01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਵਾਸੀਆਂ ਦੀ ਬਾਂਹ ਫੜ੍ਹਨ 'ਚ ਪਹਿਲਕਦਮੀ ਕੀਤੀ- ਗੁਰਪ੍ਰੀਤ ਗੁੱਜਰ <br/>

ਅਜੀਤ ਡੈਸਕ 15-04-2026
ਬਲਾਚੌਰ, 14 ਅਪ੍ਰੈਲ (ਨਰੇਸ਼ ਧੌਲ)-ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਮਾੜੇ ਸਮੇਂ ਦੌਰਾਨ ਪੰਜਾਬ ਵਾਸੀਆਂ ਦੀ ਬਾਂਹ ਫੜਨ ਵਿਚ ਪਹਿਲ ਕਦਮੀ ਕੀਤੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਚੌਧਰੀ ਗੁਰਪ੍ਰੀਤ ਗੁੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਰਾਜ ਕੀਤਾ ਹੈ ਉਦੋਂ-ਉਦੋਂ ਹੀ ਪੰਜਾਬ ਦਾ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵੱਡੇ ਪੱਧਰ 'ਤੇ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵ: ਪ੍ਰਕਾਸ਼ ਸਿੰਘ ਬਾਦਲ ਦੇ ਪੂਰਨਿਆਂ 'ਤੇ ਚਲਦਿਆਂ ਹੋਇਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਅਜਿਹੇ ਆਗੂ ਹਨ ਜੋ ਜਮੀਨੀ ਪੱਧਰ 'ਤੇ ਲੋਕਾਂ ਵਿੱਚ ਵਿਚਰ ਕੇ ਪੰਜਾਬ ਵਾਸੀਆਂ ਦੇ ਦੁੱਖ ਦਰਦ ਨੂੰ ਆਪਣਾ ਸਮਝਦੇ ਹਨ ਅਤੇ ਸਰਕਾਰ ਨਾ ਹੁੰਦਿਆਂ ਹੋਇਆਂ ਵੀ ਆਮ ਜਨਤਾ ਦਾ ਸਹਾਰਾ ਬਣਦੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਪੰਜਾਬ ਨੂੰ ਕਰਜੇ ਦੀ ਦਲ-ਦਲ ਵਿੱਚ ਧੱਕਾ ਦੇ ਕੇ ਹੋਰ ਵੀ ਪਛਾੜ ਕੇ ਰੱਖ ਦਿੱਤਾ ਹੈ | ਜਿਸ ਕਾਰਨ ਹੁਣ ਸਮੁੱਚੇ ਪੰਜਾਬ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੂੰ ਸੱਤਾ ਵਿੱਚ ਲਿਆ ਕੇ ਪੰਜਾਬ ਦੀ ਨੁਹਾਰ ਬਦਲੀ ਜਾ ਸਕੇ |


ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।