01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 15-04-2026
ਨਵਾਂਸ਼ਹਿਰ, 14 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ) - ਸ਼੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੂਸਾਪੁਰ ਰੋਡ, ਨਵਾਂਸ਼ਹਿਰ ਸੈਸ਼ਨ 2025-26 ਦੇ ਅੱਠਵੀਂ ਜਮਾਤ ਦਾ 100 ਫੀਸਦੀ ਨਤੀਜਾ ਰਹਿਣ 'ਤੇ ਸਕੂਲ ਦੇ ਪ੍ਰਬੰਧਕ ਸਰਦਾਰ ਇੰਦਰਜੀਤ ਸਿੰਘ ਅਤੇ ਪਿ੍ੰਸੀਪਲ ਸ਼੍ਰੀਮਤੀ ਰਜਨੀਸ਼ ਕੁਮਾਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਰਦਾਰ ਸੁਰਿੰਦਰ ਸਿੰਘ ਭੋਗਲ, ਸਰਦਾਰ ਤਰਲੋਚਨ ਸਿੰਘ, ਡਾ. ਗੁਰਮੀਤ ਸਿੰਘ, ਸਰਦਾਰ ਭੁਪਿੰਦਰ ਪਾਲ ਸਿੰਘ, ਸਰਦਾਰ ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਅਧਿਆਪਕ, ਸਕੂਲ ਕਲਰਕ ਮੈਡਮ ਸ੍ਰੀਮਤੀ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਮਾਇਆ ਦੇਵੀ, ਮਿਸ ਰਮਨਦੀਪ, ਪੂਜਾ, ਮੀਨੂੰ, ਮੁਸਕਾਨ ਕੈਂਥ, ਰੇਨੂੰ ਰਾਣੀ, ਰਾਜਪ੍ਰੀਤ ਕੌਰ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਦਿਲਪ੍ਰੀਤ ਬਾਲੀ ਅਤੇ ਸਮੂਹ ਸਟਾਫ਼ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।