01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਟਿੱਬੀ ਸਾਹਿਬ ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ <br/>

ਅਜੀਤ ਡੈਸਕ 15-04-2026
ਕਾਠਗੜ੍ਹ, 14 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਖ਼ਾਲਸੇ ਦਾ ਜਨਮ ਦਿਹਾੜਾ ਅਤੇ ਵਿਸਾਖੀ ਪੁਰਬ ਗੁਰਦੁਆਰਾ ਕੋਟਿ ਪੁਰਾਣ ਟਿੱਬੀ ਸਾਹਿਬ ਹੈੱਡ ਦਰਬਾਰ ਨੇੜੇ ਆਸਰੋਂ ਵਿਖੇ ਸੰਤ ਬਾਬਾ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਜਿੱਥੇ ਦਰਿਆ ਸਤਲੁਜ ਵਿੱਚ ਡੁਬਕੀ ਲਗਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹਾਜ਼ਰੀਆਂ ਭਰ ਲਗਾਤਾਰ ਚੱਲ ਰਹੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ, ਉੱਥੇ ਸੰਤਾਂ, ਮਹਾਂਪੁਰਸ਼ਾਂ ਅਤੇ ਵਿਦਵਾਨ ਸੱਜਣਾਂ ਦੇ ਵਿਸਾਖੀ ਪੁਰਬ ਪ੍ਰਥਾਇ ਵਿਚਾਰ ਸਰਵਨ ਕਰਕੇ ਆਪਣਾ ਜੀਵਨ ਸਫਲਾ ਕਰਨ ਦਾ ਜਤਨ ਕੀਤਾ | ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਨੇ ਸੰਗਤਾਂ ਨੂੰ 1699 ਈਸਵੀ ਦੀ ਵਿਸਾਖੀ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਜਾਏ ਗਏ ਖ਼ਾਲਸਾ ਪੰਥ ਦੀ ਸਿਰਜਣਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਅੱਜ ਹਰ ਮਾਂ-ਪਿਉ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਆਦਿ ਤੋਂ ਦੂਰ ਰੱਖਣ ਲਈ ਬਾਣੀ ਅਤੇ ਬਾਣੇ ਨਾਲ ਜੋੜ ਕੇ ਅੰਮਿ੍ਤਧਾਰੀ ਬਣਾਉਣ ਤਾਂ ਕਿ ਉਹ ਸਮਾਜ ਵਿੱਚ ਆਪਣਾ ਕਾਰੋਬਾਰ ਕਰਦਿਆਂ ਗੁਰਮਤਿ ਆਸ਼ੇ ਅਨੁਸਾਰ ਆਪਣਾ ਜੀਵਨ ਨਿਰਵਾਹ ਕਰ ਸਕਣ ਅਤੇ ਦੂਜੇ ਲੋਕਾਂ ਲਈ ਇੱਕ ਮਿਸਾਲ ਬਣ ਸਕਣ |

ਪਿਛਲੀ ਖ਼ਬਰ ਐੱਮ.ਆਰ ਸਿਟੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਪਵਿੱਤਰ ਦਿਹਾੜਾ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।