01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਔੜ/ਝਿੰਗੜਾਂ, 14 ਅਪ੍ਰੈਲ (ਕੁਲਦੀਪ ਸਿੰਘ ਝਿੰਗੜ) - ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਨੂੰ ਦੱਸਿਆ ਕਿ ਵਿਸਾਖੀ ਇੱਕ ਮਹੱਤਵਪੂਰਨ ਤਿਉਹਾਰ ਹੈ ਜੋ ਹਰਿਆਣਾ ਅਤੇ ਪੰਜਾਬ ਵਿੱਚ ਮਨਾਇਆ ਜਾਂਦਾ ਹੈ | ਇਹ ਤਿਉਹਾਰ ਕਣਕ ਦੀ ਫਸਲ ਦੇ ਪੱਕਣ ਦੀ ਖੁਸ਼ੀ ਨੂੰ ਦਰਸਾਉਂਦਾ ਹੈ ਅਤੇ ਕਿਸਾਨਾਂ ਦੇ ਲਈ ਧੰਨ ਦਾ ਪ੍ਰਤੀਕ ਹੈ | ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਸਿੱਖ ਧਰਮ ਦੇ ਲੋਕਾਂ ਲਈ ਬੜਾ ਧਾਰਮਿਕ ਮਹੱਤਵ ਰੱਖਦਾ ਹੈ ਵਿਸਾਖੀ ਦੇ ਦਿਨ 1699 ਈ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ ਤੇ 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਜਾਂਦਾ ਹੈ ਪਰ ਹਰ 36 ਸਾਲ ਦੇ ਬਾਅਦ ਇਹ ਤਿਉਹਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਅਧਿਆਪਕਾ ਕਮਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਲੋਕ ਜਲਦੀ ਉੱਠਦੇ ਹਨ ਅਤੇ ਪਵਿੱਤਰ ਨਦੀ 'ਤੇ ਇਸ਼ਨਾਨ ਕਰਨ ਜਾਂਦੇ ਹਨ ਅਤੇ ਬਾਅਦ ਵਿੱਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਂਦੇ ਹਨ | ਵਿਦਿਆਰਥੀ ਪ੍ਰਭਜੋਤ ਕੌਰ, ਅਸ਼ਵਿੰਦਰ ਸਿੰਘ, ਬਬੀਤਾ, ਬਨੀਤਾ, ਗੁਰਲੀਨ, ਹਰਲੀਨ, ਜਸਕਰਨ ਸਿੰਘ ਦੇ ਗਰੁੱਪ ਵਲੋਂ ਗਿੱਧਾ, ਭੰਗੜਾ ਪੇਸ਼ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਅਜੇ ਸ਼ਰਮਾ, ਨਰਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਕਰਨਜੀਤ ਸਿੰਘ, ਜਸਵਿੰਦਰ ਕੌਰ, ਸਮਤਾ, ਸਰਬਜੀਤ ਕੌਰ, ਕਮਲਜੀਤ ਕੌਰ, ਪ੍ਰੀਤੀ, ਮਨਪ੍ਰੀਤ ਕੌਰ, ਨਰਿੰਦਰ ਕੌਰ, ਸੀਮਾ ਰਾਣੀ, ਸੁਖਵਿੰਦਰ ਕੌਰ ਆਦਿ ਤੋਂ ਇਲਾਵਾ ਸਕੂਲੀ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਹੈਪੀ ਮਾਡਲ ਹਾਈ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਐੱਮ.ਆਰ ਸਿਟੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਪਵਿੱਤਰ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।