ਰਾਹੋਂ, 14 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਰਣਜੀਤ ਕੌਰ ਅਤੇ ਐੱਮ. ਡੀ. ਜਗੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਇਸ ਵਾਰ ਵੀ ਇਸ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਅੱਠਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿੱਚੋਂ ਬਹੁਤ ਚੰਗੇ ਅੰਕ ਪ੍ਰਾਪਤ ਕਰਕੇ ਇੱਕ ਵਾਰ ਫ਼ਿਰ ਤੋਂ ਸਕੂਲ ਸਟਾਫ਼ ਅਤੇ ਆਪਣੇ ਮਾਤਾ-ਪਿਤਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਅੱਠਵੀਂ ਜਮਾਤ ਵਿਚੋਂ ਪਹਿਲਾ ਸਥਾਨ ਬਬਨੀਤ ਕੌਰ ਸਪੁੱਤਰੀ ਲਖਵਿੰਦਰ ਸਿੰਘ 87 ਫੀਸਦੀ ਅੰਕ, ਦੂਜਾ ਸਥਾਨ ਹਰਮਨਪ੍ਰੀਤ ਸਪੁੱਤਰੀ ਚਰਨਜੀਤ ਸਿੰਘ 86 ਫੀਸਦੀ ਅੰਕ, ਤੀਸਰਾ ਸਥਾਨ ਬਰਸ਼ਾ ਰਾਣੀ ਸਪੁੱਤਰੀ ਸੰਦੀਪ ਕੁਮਾਰ 84 ਫ਼ੀਸਦੀ ਅੰਕ ਅਤੇ ਚੌਥਾ ਸਥਾਨ ਗੁਰਲੀਨ ਕੌਰ ਸਪੁੱਤਰੀ ਕੁਲਦੀਪ ਕੁਮਾਰ ਨੇ 81 ਫ਼ੀਸਦੀ ਅੰਕ ਹਾਸਲ ਕੀਤੇ | ਇਸ ਮੌਕੇ ਪਿ੍ੰਸੀਪਲ ਰਣਜੀਤ ਕੌਰ ਨੇ ਕਿਹਾ ਇਹ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਫਲ ਹੈ | ਉਹਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕਰਕੇ ਸਕੂਲ ਦਾ ਨਾਮ ਮਾਣ ਨਾਲ ਉੱਚਾ ਕੀਤਾ ਹੈ | ਉਨ੍ਹਾਂ ਕਿਹਾ ਇਸ ਸਫਲਤਾ ਦੇ ਪਿੱਛੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦਾ ਸਹਿਯੋਗ ਮਹੱਤਵਪੂਰਨ ਰਿਹਾ ਹੈ | ਇਸ ਮੌਕੇ ਐੱਮ. ਡੀ ਜਗੀਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਪਿ੍ੰਸੀਪਲ ਰਣਜੀਤ ਕੌਰ, ਐੱਮ. ਡੀ ਜਗੀਰ ਸਿੰਘ, ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ ਮਾਨ, ਨੀਸ਼ੂ ਸੋਢੀ, ਮਨੀਸ਼ਾ ਰਮਨ, ਕੁਲਵਿੰਦਰ ਆਦਿ ਸਮੂਹ ਸਟਾਫ਼ ਨੇ