ਉਸਮਾਨਪੁਰ, 14 ਅਪ੍ਰੈਲ (ਸੰਦੀਪ ਮਝੂਰ)-ਪਿੰਡ ਉਸਮਾਨਪੁਰ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਗੁਰਪਾਲ ਸਿੰਘ ਮਹਿਤਪੁਰ ਉਲੱਦਣੀ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵੈਸਾਖ ਦੇ ਦਿਹਾੜੇ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨਾਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਫਲਸਫੇ 'ਤੇ ਚੱਲਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਮੂਹ ਮੈਂਬਰਾਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |