01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਵਿਸਾਖੀ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਲੰਗਰ ਲਗਾਇਆ <br/>

ਅਜੀਤ ਡੈਸਕ 15-04-2026
ਪੋਜੇਵਾਲ ਸਰਾਂ 14 ਅਪ੍ਰੈਲ (ਨਵਾਂਗਰਾਈਾ)-ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਸਵਾ ਦੋ ਸਾਲ ਤੋਂ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਜੀ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ -ਗੜ੍ਹਸ਼ੰਕਰ ਮਾਰਗ ਦੇ ਟੋਟੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਟੋਟੇ ਨੂੰ ਚਾਰ ਮਾਰਗੀ ਕਰਨ ਦੀ ਕਾਰਸੇਵਾ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਜਿੱਥੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਇਸ ਮਾਰਗ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਸਵਾ ਦੋ ਸਾਲ ਤੋਂ ਲਗਾਤਾਰ ਹਰੋ ਦਾ ਪੋਅ ਲਾਗੇ ਲਗਾਤਾਰ ਲੰਗਰ ਦੀ ਸੇਵਾ ਚੱਲ ਰਹੀ ਹੈ | ਹੁਣ ਵੀ ਖਾਲਸਾ ਪੰਥ ਦੇ ਸਥਾਪਨਾ ਅਤੇ ਵਿਸਾਖੀ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਲੰਗਰ ਲਗਾਇਆ ਹੋਇਆ ਹੈ | ਇਸ ਮੌਕੇ ਭਾਈ ਸੁਖਦੇਵ ਸਿੰਘ ਅਰਦਾਸੀਏ ਸਿੰਘ ਤੇ ਪੰਜ ਸਿੰਘ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਆਏ ਤੇ ਉਹਨਾਂ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਜਿਹੜੇ ਕੰਮ ਸਰਕਾਰਾਂ ਨੂੰ ਕਰਨੇ ਚਾਹੀਦੇ ਹਨ ਉਹ ਕੰਮ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਨੂੰ ਕਰਨੇ ਪੈ ਰਹੇ ਹਨ | ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਕਾਰ ਸੇਵਾ ਦੇ ਕੁੰਭ ਵਿੱਚ ਵੀ ਆਪਣਾ ਯੋਗਦਾਨ ਪਾਉਣ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਸੰਗਤ ਨੂੰ ਖ਼ਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਹਨਾਂ ਦੱਸਿਆ ਕਿ ਕਿਲ•ਾ ਅਨੰਦਗੜ• ਸਾਹਿਬ ਵਲੋਂ ਲਗਾਤਾਰ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾ ਕੇ ਸੰਗਤ ਨੂੰ ਹਰ ਤਰਾਂ ਦੀ ਸਹੂਲਤ ਦੇਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ | ਉਹਨਾਂ ਦੱਸਿਆ ਕਿ ਜਿੱਥੇ ਸੰਗਤ ਦੇ ਸਹਿਯੋਗ ਨਾਲ ਸੜਕ ਨੂੰ ਚਾਰ ਮਾਰਗੀ ਕਰਨ ਦੀ ਸੇਵਾ ਚੱਲ ਰਹੀ ਹੈ ਉੱਥੇ ਨਾਲ ਦੀ ਨਾਲ ਲਗਾਤਾਰ ਸੰਗਤਾਂ ਦੀ ਸਹੂਲਤ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ | ਉਹਨਾਂ ਦੱਸਿਆ ਕਿ ਇਸ ਮਾਰਗ 'ਤੇ ਸਿਰਫ ਇਸ ਸਥਾਨ 'ਤੇ ਲਗਾਤਾਰ ਇੱਕ ਸਾਲ ਤੋਂ ਲੰਗਰ ਚੱਲ ਰਿਹਾ ਹੈ | ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸੇਵਾ ਦੇ ਕੁੰਭ ਵਿੱਚ ਆਪਣਾ ਸਹਿਯੋਗ | ਜਥੇਦਾਰ ਚਾਨਣ ਸਿੰਘ, ਮਹਿਲ ਸਿੰਘ ਸਰਪੰਚ, ਅਕਾਸਦੀਪ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ ਮੁਣਸੀ, ਡਾ. ਗੁਰਮੇਲ ਸਿੰਘ ਕੜਿਆਲ, ਸਾਹਿਬ ਸਿੰਘ, ਸਿਰਮਨਜੀਤ ਸਿੰਘ ਸੇਮਾ ਆਦਿ ਸਮੇਤ ਸਮੂਹ ਸੇਵਾਦਾਰ ਹਾਜਰ ਸਨ |


ਪਿਛਲੀ ਖ਼ਬਰ ਜਥੇ. ਗੁਰਬਖਸ਼ ਸਿੰਘ ਦਾ ਜਾਡਲਾ ਵਿਖੇ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਉਸਮਾਨਪੁਰ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।