ਜਾਡਲਾ, 14 ਅਪ੍ਰੈਲ (ਸੁਰਿੰਦਰ ਦੁੱਗਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਬਖਸ਼ ਸਿੰਘ ਖ਼ਾਲਸਾ ਨੂੰ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਸਬੰਧੀ ਪਿੰਡ ਜਾਡਲਾ ਵਿਖੇ ਸਮੂਹ ਸੰਗਤ ਅਤੇ ਗੁਰਦੁਆਰਾ ਸਿੰਘ ਸਭਾ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਬਖਸ਼ ਸਿੰਘ ਖਾਲਸਾ, ਦੋਆਬਾ ਜੋਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ, ਸੁਖਵਿੰਦਰ ਸਿੰਘ ਮਿੰਟੂ, ਤਜਿੰਦਰ ਸਿੰਘ ਰਾਠੌਰ ਜ਼ਿਲਾ ਮੀਤ ਪ੍ਰਧਾਨ ਨੇ ਸੰਗਤਾਂ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਇਤਿਹਾਸ 'ਤੇ ਚਾਨਣਾ ਪਾਇਆ | ਇਸ ਮੌਕੇ 'ਤੇ ਰਾਜਿੰਦਰ ਸਿੰਘ ਰਠੋਰ ਪ੍ਰਧਾਨ, ਮਾਸਟਰ ਹਰਬੰਸ ਸਿੰਘ, ਜਥੇ. ਤਾਰਾ ਸਿੰਘ ਸ਼ੇਖੂਪੁਰ, ਸੁਖਵਿੰਦਰ ਸਿੰਘ ਮਿੰਟੂ, ਧਰਮਪਾਲ ਸਿੰਘ, ਇੰਦਰਜੀਤ ਸਿੰਘ, ਕਮਲਜੀਤ ਸਿੰਘ, ਰਤਨ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਰਾਠੌਰ, ਸ਼ਮਸ਼ੇਰ ਸਿੰਘ, ਰਵਿੰਦਰ ਸਿੰਘ ਸਾਬਕਾ ਪੰਚ, ਕਨਵੀਰ ਸਿੰਘ ਸਾਬੀ ਤੇ ਬਾਬਾ ਕਾਲੇ ਸ਼ਾਹ ਆਦਿ ਹਾਜ਼ਰ ਸਨ |