01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ 'ਵਿਸਾਖੀ' ਮਨਾਈ <br/>

ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਮੌਕੇ ਸਕੂਲ ਅਧਿਆਪਕ ਅਤੇ ਵਿਦਿਆਰਥੀ | ਤਸਵੀਰ : ਜਰਨੈਲ ਸਿੰਘ ਨਿੱਘ੍ਹਾ <br/> 15-04-2026
ਸਾਹਲੋਂ, 14 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਅਰਦਾਸ ਨਾਲ ਕੀਤੀ ਗਈ | ਉਪਰੰਤ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਲੋਕ-ਗੀਤ, ਵਿਸਾਖੀ ਦੇ ਗੀਤ ਅਤੇ ਖਾਲਸਾ ਪੰਥ ਦੀ ਸਾਜਨਾ ਸਬੰਧੀ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਆਪਣੀ ਕਲਾਂ ਦਾ ਪ੍ਰਦਰਸ਼ਨ ਕੀਤਾ | ਵਿੱਦਿਆਰਥੀਆਂ ਵਲੋਂ ਢੋਲ ਦੀ ਤਾਲ 'ਤੇ ਭੰਗੜਾ ਅਤੇ ਗਿੱਧਾ ਵੀ ਪੇਸ਼ ਕੀਤਾ | ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਤੌਰ 'ਤੇ ਵੱਖ-ਵੱਖ ਪ੍ਰਕਾਰ ਦੇ ਸਟਾਲ ਵਿੱਚ ਬਾਲ-ਕਿਤਾਬਾਂ ਦੇ ਸਟਾਲ, ਆਰਟ ਨਾਲ ਸਬੰਧਤ ਬਣਾਈਆਂ ਗਈਆਂ ਕਲਾ-ਕ੍ਰਤੀਆਂ ਦੇ ਸਟਾਲ, ਖਿਡੌਣਿਆਂ ਦੇ ਸਟਾਲ ਅਤੇ ਨਕਲੀ ਗਹਿਣਿਆਂ ਦੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ | ਵਿਸਾਖੀ ਦੇ ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਵਲੋਂ ਬੱਚਿਆਂ ਨੂੰ ਵਿਸਾਖੀ ਦੀਆਂ ਸ਼ੁੱਭ-ਕਾਮਨਾਵਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਗੁਰੂਆਂ ਦੀਆਂ ਸਿੱਖਿਆਵਾਂ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਅਮਨ ਸੈਣੀ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ-ਆਇਆਂ ਕਹਿਣ ਦੇ ਨਾਲ-ਨਾਲ ਬੱਚਿਆਂ ਨੂੰ ਅਜਿਹੇ ਇਤਿਹਾਸਕ ਦਿਨਾਂ ਨੂੰ ਯਾਦ ਰੱਖਣ ਦਾ ਅਹਿਦ ਵੀ ਦਵਾਇਆ ਗਿਆ | ਵਾਈਸ ਪਿ੍ੰਸੀਪਲ ਡਾ. ਰੁਪਿੰਦਰਜੀਤ ਸਿੰਘ ਬੱਲ ਵਲੋਂ ਬੱਚਿਆਂ ਨੂੰ ਏਕਤਾ, ਅਖੰਡਤਾ ਅਤੇ ਮਿੱਠੀ ਬੋਲੀ ਧਾਰਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਦੀ ਨਾਲ ਵਿਸਾਖੀ ਦੇ ਅਸਲ ਮੰਤਵ ਬਾਰੇ ਦੱਸਦਿਆਂ ਕਿਹਾ ਗਿਆ ਕਿ ਅਸਲ ਵਿੱਚ ਮਨੁੱਖਾਂ ਦੇ ਖੋਹੇ ਹੋਏ ਅਧਿਕਾਰਾਂ ਦੀ ਪ੍ਰਾਪਤੀ ਦਾ ਦਿਨ ਹੈ ਵਿਸਾਖੀ, ਦੂਸਰਾ ਹਾਸ਼ੀਏ 'ਤੇ ਧੱਕੇ ਹੋਏ ਲੋਕਾਂ ਨੂੰ ਨਵੀ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰਨਾ ਅਤੇ ਫ਼ਸਲਾਂ ਦੀ ਖੁਸ਼ੀ ਵਿੱਚ ਜਸ਼ਨ ਮਨਾਉਣ ਅਤੇ ਜਲਿਆਂ ਵਾਲੇ ਬਾਗ ਦੇ ਖੂਨੀ ਸਾਕੇ ਨੂੰ ਯਾਦ ਰੱਖਣਾ ਹੈ ਅਸਲ ਵਿਸਾਖੀ ਦਾ ਮੰਤਵ | ਇਸ ਮੌਕੇ ਸਮੂਹ ਸਕੂਲ ਆਧਿਆਪਕ ਹਾਜ਼ਰ ਸਨ |


ਪਿਛਲੀ ਖ਼ਬਰ ਬੰਗਾ 'ਚ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜਥੇ. ਗੁਰਬਖਸ਼ ਸਿੰਘ ਦਾ ਜਾਡਲਾ ਵਿਖੇ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।