21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਿਸਾਨ ਯੂਨੀਅਨ ਵਲੋਂ ਡੀ. ਸੀ. ਦਫਤਰ ਸਾਹਮਣੇ ਧਰਨਾ

ਅਜੀਤ ਡੈਸਕ 16-04-2026
ਨਵਾਂਸ਼ਹਿਰ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਬਲਕਾਰ ਸਿੰਘ ਢੀਡਸਾ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇੱਕ ਪਾਸੇ ਮੰਡੀਆਂ 'ਚ ਪ੍ਰਬੰਧ ਮੁਕੰਮਲ ਹੋਣ ਦੇ ਡੀਗੇ ਮਾਰ ਰਹੀ ਹੈ ਦੂਸਰੇ ਪਾਸੇ ਕਿਸਾਨ ਮੰਡੀਆਂ 'ਚ ਖੱਜਲ-ਖੁਆਰ ਹੋ ਰਹੇ ਹਨ | ਉਹਨਾਂ ਕਿਹਾ ਮੰਡੀਆਂ ਵਿੱਚ ਇਸ ਸਮੇਂ ਬਾਰਦਾਨੇ ਦੀ ਘਾਟ ਪਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ | ਉਨ੍ਹਾਂ ਆਖਿਆ ਕਿ ਮੰਡੀਆਂ 'ਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਨਾ ਹੋਣ ਕਾਰਨ ਉਹਨਾਂ ਵੱਲੋਂ ਧਰਨਾ ਦਿੱਤਾ ਗਿਆ | ਉਹਨਾਂ ਆਖਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਅੜਕ, ਬਾਬਾ ਬਲਕਾਰ ਸਿੰਘ ਲਾਖਾ, ਜਸਪਾਲ ਸਿੰਘ ਤੇ ਹਰਜੀਤ ਸਿੰਘ ਨਿਜਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇ. ਸੀ. ਕਾਲਜ ਆਫ਼ ਫਾਰਮੇਸੀ ਵਿਖੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਸ਼ਮਸ਼ਾਨਘਾਟ ਦੇ ਬਾਥਰੂਮ 'ਚੋਂ ਨਾਜਾਇਜ਼ ਸ਼ਰਾਬ ਐਕਸਾਈਜ਼ ਤੇ ਪੁਲਿਸ ਵਿਭਾਗ ਨੇ ਕੀਤੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।