28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ

ਅਜੀਤ ਡੈਸਕ 19-04-2026
ਦਸੂਹਾ, 18 ਅਪ੍ਰੈਲ (ਭੁੱਲਰ)- ਦਸੂਹਾ ਦੇ ਨੇੜੇ ਪੈਂਦੇ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੰੂ ਕਰਵਾਇਆ ਅਤੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਡੇਰਾ ਬਾਬਾ ਬਨਾਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਵਲੋਂ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਤੀਰਥ ਸਿੰਘ ਸੱਗਲ, ਗੁਰਪ੍ਰੀਤ ਸਿੰਘ ਓਡਰਾ, ਬਾਬੂ ਹਰਬੰਸ ਲਾਲ, ਪਿ੍ੰਸੀਪਲ ਜ਼ੈਲ ਸਿੰਘ, ਸਤਨਾਮ ਸਿੰਘ ਟੇਰਕਿਆਣਾ, ਜਸਵਿੰਦਰ ਸਿੰਘ ਬਿੱਟੂ ਓਡਰਾ, ਕਰਨਦੀਪ ਸਿੰਘ, ਨਾਨਕ ਸਿੰਘ ਓਡਰਾ, ਜਰਨੈਲ ਸਿੰਘ, ਮੁਖ਼ਤਿਆਰ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖਸ ਫ਼ਾਰ ਜਸਟਿਸ ਨੇ ਪੈਸੇ ਦਾ ਲਾਲਚ ਦੇ ਕੇ ਕਰਵਾਈ ਸੀ ਇਹ ਕਾਰਵਾਈ-ਸੰਦੀਪ ਮਲਿਕ <br/> ਅਗਲੀ ਖ਼ਬਰ ਜਾਤੀ ਸਰਟੀਫਿਕੇਟ ਬਣਾਉਣ ਲਈ ਸੇਵਾ ਕੇਂਦਰਾਂ 'ਤੇ ਲੱਗੇ ਮੇਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।