28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਕਸੂਦਪੁਰ-ਸੂੰਢ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਅਜੀਤ ਡੈਸਕ 19-04-2026
ਕਟਾਰੀਆਂ, 18 ਅਪ੍ਰੈਲ (ਪ੍ਰੇਮੀ ਸੰਧਵਾਂ) - ਮਕਸੂਦਪੁਰ- ਸੂੰਢ ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਕਣਕ ਲਿਆ ਕੇ ਬੈਠੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ, ਜਦੋਂ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ | ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਦੱਸਿਆ ਕਿ ਮਾਰਕਫੈੱਡ ਤੇ ਪਨਸਪ ਵਲੋਂ ਮੰਡੀ ਵਿੱਚੋਂ ਕਰੀਬ 80 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਕੀਤੀ ਗਈ ਤੇ ਸਰਕਾਰੀ ਹਦਾਇਤਾਂ ਅਨੁਸਾਰ ਕਣਕ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ 'ਚ ਪਾਈ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਭਰਾ ਮੰਡੀ ਵਿੱਚ ਕਣਕ ਸੁਕਾ ਕੇ ਹੀ ਲਿਆਉਣ ਤਾਂ ਜੋ ਜਿੱਥੇ ਜਿਣਸ ਦਾ ਸਹੀ ਮੁੱਲ ਵੱਟਿਆ ਜਾਵੇ ਉਥੇ ਹੀ ਕਿਸੇ ਵੀ ਤਰ੍ਹਾਂ ਦੀਆਂ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮੰਡੀ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦ ਕਰੇਗੀ | ਇਸ ਮੌਕੇ ਪ੍ਰਧਾਨ ਸੁਲੱਖਣ ਸਿੰਘ ਬੋਇਲ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਤਲਜਿੰਦਰ ਸਿੰਘ, ਦਵਿੰਦਰ ਸਿੰਘ ਬੋਇਲ, ਹਰਜਿੰਦਰ ਸਿੰਘ ਜੰਡਿਆਲਾ, ਗੁਰਜੀਤ ਸਿੰਘ, ਮਨਜੀਤ ਸਿੰਘ ਖੜੌਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਬੀ.ਸੀ.ਏ. ਕੋਰਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।