29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 19-04-2026
ਔੜ/ਝਿੰਗੜਾਂ, 18 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਧਾਰਮਿਕ ਅਸਥਾਨ ਕਲੌਨੀਆ ਦੇ ਸਮੂਹ ਸੇਵਾਦਾਰਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਪਵਿੱਤਰ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਅਦਾ ਕਰਨ ਸਮੇਂ ਸੰਗਤਾਂ ਵਲੋਂ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ | ਉਪਰੰਤ ਮਸਤ ਬਾਪੂ ਸੇਵਾ ਦਾਸ ਕੁੱਲੀ ਵਾਲਿਆਂ ਦੇ ਸੇਵਾਦਾਰ ਭਾਈ ਸੁੱਚਾ ਸਿੰਘ ਝਿੰਗੜ ਐਲ. ਆਈ. ਸੀ ਵਲੋਂ ਅਰਦਾਸ ਬੇਨਤੀ ਕੀਤੀ | ਉਪਰੰਤ ਉਨ੍ਹਾਂ ਇਕੱਤਰ ਸੰਗਤਾਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸੁੱਚਾ ਸਿੰਘ ਢੰਡਾ, ਸਮਸ਼ੇਰ ਸਿੰਘ ਜੈਕਸਨ, ਚਰਨਜੀਤ ਸਿੰਘ, ਨਛੱਤਰ ਸਿੰਘ, ਹੈਪੀ ਦਦਰਾਲ, ਰਵੀਸ਼ ਢੰਡਾ, ਕੁਲਦੀਪ ਸਿੰਘ, ਤਰਸੇਮ ਸਿੰਘ, ਸਤਨਾਮ ਰਾਮ, ਲਵਪ੍ਰੀਤ ਸਿੰਘ, ਸੋਹਣ ਲਾਲ, ਗੱਗੂ, ਮਾਤਾ ਗੁਰਪਾਲ ਕੌਰ, ਬੱਬਲੀ ਢੰਡਾ, ਅਵਤਾਰ ਕੌਰ, ਪ੍ਰਵੀਨ ਕੌਰ,ਪੂਜਾ ਰਾਣੀ ,ਪ੍ਰਭ ਰੱਲ੍ਹ , ਲਵਪ੍ਰੀਤ ਢੰਡਾ, ਬਿੰਦਰ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਨਿਤਿਸ਼ ਕੁਮਾਰ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੁਲਾਕਾਤ ਅਗਲੀ ਖ਼ਬਰ ਸਰਕਾਰੀ ਸਕੂਲ ਫਰਾਲਾ ਵਿਖੇ ਡਾ. ਅੰਬੇਡਕਰ ਦੀ ਯਾਦ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।