13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਵਲੋਂ ਬੇਅਦਬੀਆਂ ਕਰਨ ਵਾਲਿਆਂ ਵਿਰੁੱਧ ਲਿਆ ਸਖ਼ਤ ਫ਼ੈਸਲਾ ਸ਼ਲਾਘਾਯੋਗ -ਸੰਤ ਪ੍ਰੇਮ ਸਿੰਘ

ਅਜੀਤ ਡੈਸਕ 20-04-2026
ਬਲਾਚੌਰ, 19 ਅਪ੍ਰੈਲ (ਨਰੇਸ਼ ਧੌਲ)-ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪਾਸ ਕੀਤੇ ਗਏ ਸੋਧ ਬਿੱਲ ਵਾਲਾ ਫ਼ੈਸਲਾ ਅਤਿ ਸ਼ਲਾਘਾਯੋਗ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸੰਤ ਪ੍ਰੇਮ ਸਿੰਘ ਸੰਚਾਲਕ ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਾਲਿਆਂ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਬਿੱਲ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਖ਼ਤ ਕਾਨੂੰਨ ਨਾਲ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਮਾਕਤ ਨਹੀਂ ਕਰੇਗਾ |
ਪਿਛਲੀ ਖ਼ਬਰ ਚੌਧਰੀ ਹਨੀ ਟੌਂਸਾ ਨੂੰ ਹਲਕਾ ਇੰਚਾਰਜ ਲਗਾਉਣ ਨਾਲ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਅਤੇ ਵਿਸਾਖੀ ਨੂੰ ਸਮਰਪਿਤ ਫੁੱਟਬਾਲ ਮੈਚ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।