20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਗੈਂਗਸਟਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਡੀ. ਐੱਸ. ਪੀ.

ਅਜੀਤ ਡੈਸਕ 21-04-2026
ਨਵਾਂਸ਼ਹਿਰ, 20 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਅਤੇ ਗੈਂਗਸਟਰਾਂ ਨੂੰ ਕਿਸੇ ਕੀਮਤ 'ਤੇ ਵੀ ਬਖ਼ਸ਼ਿਆ ਨਹੀਂ ਜਾਵੇਗਾ | ਨਵਾਂਸ਼ਹਿਰ ਵਿਖੇ ਨਵੇਂ ਆਏ ਡਿਪਟੀ ਸੁਪਰਡੈਂਟ ਪੁਲਿਸ ਪੰਕਜ ਸ਼ਰਮਾ ਨੇ ਅਜਿਹੇ ਅਨਸਰਾਂ ਨੂੰ ਤਾੜਨਾ ਕੀਤੀ ਕਿ ਜਾਂ ਤਾਂ ਉਹ ਸਾਡਾ ਇਲਾਕਾ ਛੱਡ ਜਾਣ ਜਾਂ ਫਿਰ ਮੁੱਖ ਧਾਰਾ ਵਿੱਚ ਆ ਜਾਣ | ਇਹ ਪ੍ਰਗਟਾਵਾ ਉਹਨਾਂ ਨੇ ਇੱਥੇ ਇੱਕ ਪੈੱ੍ਰਸ ਮੀਟਿੰਗ ਦੌਰਾਨ ਕੀਤਾ | ਉਹਨਾਂ ਆਖਿਆ ਕਿ ਇਲਾਕੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ | ਉਹਨਾਂ ਆਖਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਿਆਂ ਦੇ ਸਮਗਲਰਾਂ ਦੀ ਜਾਂਚ ਕਰਕੇ ਉਹਨਾਂ 'ਤੇ ਕਾਰਵਾਈ ਕੀਤੀ ਜਾਵੇਗੀ | ਉਹਨਾਂ ਆਖਿਆ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਨੂੰ ਪੁਲਿਸ ਪ੍ਰਸ਼ਾਸਨ ਪੂਰਾ ਸਹਿਯੋਗ ਦੇਵੇਗਾ | ਉਹਨਾਂ ਆਖਿਆ ਕਿ ਨਸ਼ਿਆਂ ਦੇ ਸਮਗਲਰ ਇਸ ਸਮੇਂ ਜਿਸ ਤਰੀਕੇ ਨਾਲ ਨੌਜਵਾਨੀ ਦਾ ਘਾਣ ਕਰ ਰਹੇ ਹਨ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਸਮਝਦਾਰੀ ਤੋਂ ਕੰਮ ਲੈਂਦੇ ਹੋਏ ਮੁੱਖ ਧਾਰਾ ਵਿੱਚ ਆ ਜਾਣ ਅਤੇ ਇਹ ਕਾਰੋਬਾਰ ਛੱਡ ਕੇ ਹੱਕ-ਸੱਚ ਦੀ ਕਮਾਈ ਕਰਨ ਦੀ ਕੋਸ਼ਿਸ਼ ਕਰਨ | ਉਹਨਾਂ ਆਖਿਆ ਕਿ ਟਰੈਫ਼ਿਕ ਸਮੱਸਿਆ ਨੂੰ ਦੂਰ ਕਰਨ ਲਈ ਮੁਲਾਜ਼ਮਾਂ ਦੀ ਨਫ਼ਰੀ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੈਮੀਨਾਰ ਲਗਾਏ ਜਾਣਗੇ | ਉਹਨਾਂ ਨੂੰ ਸ਼ਹਿਰ ਵਿੱਚ ਪਾਰਕਿੰਗ ਅਤੇ ਟ੍ਰੈਫਿਕ ਦੀ ਸਮੱਸਿਆ ਸਬੰਧੀ ਪੁੱਛੇ ਜਾਣ 'ਤੇ ਕਿਹਾ ਕਿ ਇਸ ਮਸਲੇ ਦਾ ਸੁਚਾਰੂ ਹੱਲ ਕੀਤਾ ਜਾਵੇਗਾ | ਉਹਨਾਂ ਕਿਹਾ ਕਿ ਬਿਨਾਂ ਨੰਬਰ ਵਾਹਨ ਸੜਕ 'ਤੇ ਨਹੀਂ ਆਉਣਾ ਚਾਹੀਦਾ | ਉਹਨਾਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਕਿਸੇ ਵੀ ਕਿਸਮ ਦੀ ਸਿਫ਼ਾਰਸ਼ ਨਹੀਂ ਸੁਣੀ ਮੰਨੀ ਜਾਵੇਗੀ |
ਪਿਛਲੀ ਖ਼ਬਰ ਅੱਗ ਲੱਗਣ ਨਾਲ 250 ਏਕੜ ਕਣਕ ਅਤੇ ਨਾੜ ਸੜ ਕੇ ਸੁਆਹ ਅਗਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਲੱਖ ਦਾਤਾ ਪੀਰ ਦੇ ਜਨਮ ਦਿਵਸ 'ਤੇ ਸਮਾਗਮ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।