21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਤਿੱਖਾ ਸੰਘਰਸ਼ ਵਿੱਢਾਂਗੇ- ਚੱਕ ਗੁਰੂ

ਅਜੀਤ ਡੈਸਕ 21-04-2026
ਬਹਿਰਾਮ, 20 ਅਪ੍ਰੈਲ (ਸਰਬਜੀਤ ਸਿੰਘ ਰਾਣਾ)-ਪਿਛਲੇ ਦਿਨੀਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੱਤੀ ਗਈ | ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ | ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਵਤਾਰ ਸਿੰਘ ਚੱਕ ਗੁਰੂ ਨੇ ਕਿਹਾ ਕਿ ਸਰਕਾਰ ਨੇ 26 ਅਪ੍ਰੈਲ ਤੱਕ ਮੰਗਾ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ, ਅਗਰ ਸਰਕਾਰ ਵਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਵਿੱਤ ਮੰਤਰੀ ਸਮੇਤ ਸਾਰੇ ਮੰਤਰੀਆਂ ਦੀਆਂ ਕੋਠੀਆਂ ਦਾ ਘੇਰਾਉ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੂੰ ਮਾਰਕਫੈੱਡ ਡੇਲੀਵੇਜ ਵਰਕਰ ਯੂਨੀਅਨ ਅਤੇ ਵੇਅਰਹਾਊਸ ਵਰਕਰ ਯੂਨੀਅਨ ਪੰਜਾਬ, ਫ਼ਰਦ ਕੇਂਦਰ ਯੂਨੀਅਨ ਪੰਜਾਬ, ਸਿਵਲ ਗੰਨਮੈਨ ਤੇ ਗਾਰਡ ਯੂਨੀਅਨ ਪੰਜਾਬ, ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐਲ. ਕੰਟਰੈਕਚੁਐਲ ਵਰਕਰ ਯੂਨੀਅਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰ ਤੇ ਲੇਬਰ ਯੂਨੀਅਨ, ਬੇਰਕਾ ਮਿਲਕ ਪਲਾਂਟ ਕੰਟਰੈਕਟ ਮੁਲਾਜ਼ਮ ਯੂਨੀਅਨ, ਜੀ. ਐੱਚ. ਟੀ. ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਲਹਿਰਾਂ ਥਰਮਲ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਆਦਿ ਯੂਨੀਅਨਾਂ ਵਲੋਂ ਸਰਕਾਰ ਵਿਰੁੱਧ ਝੰਡਾ ਮਾਰਚ ਕਰਕੇ ਪ੍ਰਦਰਸ਼ਨ ਕਰਦਿਆਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਦੇ 31ਵੇਂ ਸਥਾਪਨਾ ਦਿਵਸ ਮੌਕੇ ਵਿਸ਼ਾਲ ਕਾਨਫ਼ਰੰਸ ਅਗਲੀ ਖ਼ਬਰ ਮੰਡੀਆਂ 'ਚ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।