21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ- ਡਾ. ਪੰਕਜ ਸਿੰਘ

ਅਜੀਤ ਡੈਸਕ 21-04-2026
ਨਵਾਂਸ਼ਹਿਰ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਖੇਤੀਬਾੜੀ ਵਿਭਾਗ ਵਲੋਂ ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਪੰਕਜ ਸਿੰਘ ਖੇਤੀਬਾੜੀ ਅਫ਼ਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਸੀ.ਆਰ.ਐੱਮ. ਸਕੀਮ ਤਹਿਤ ਪਿੰਡ ਬੂੰਗੜੀ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨ ਚੇਤਨਾ ਕੈਂਪ ਲਗਾਇਆ ਗਿਆ, ਜਿਸ ਵਿੱਚ 40 ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ | ਡਾ. ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ ਕਿ੍ਸ਼ੀ ਵਿਗਿਆਨ ਕੇਂਦਰ ਲੰਗਰੋਆ ਵੱਲੋਂ ਆਪਣੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਟ੍ਰੇਨਿੰਗਾਂ ਅਤੇ ਉਪਲਬਧ ਬੀਜ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ | ਡਾ. ਜਗਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਵਿਚਲੇ ਮਿੱਤਰ ਕੀੜੇ ਜੋ ਕਿ ਦੁਸ਼ਮਣ ਕੀੜਿਆਂ ਤੋਂ ਫ਼ਸਲ ਦੀ ਰੱਖਿਆ ਕਰਨ ਵਿੱਚ ਮਦਦ ਕਰਦੇ ਹਨ ਅੱਗ ਲੱਗਣ ਨਾਲ ਸੜ ਕੇ ਖ਼ਤਮ ਹੋ ਜਾਂਦੇ ਹਨ ਅਤੇ ਜ਼ਮੀਨ ਦੀ ਭੌਤਿਕ ਬਣਤਰ ਖ਼ਰਾਬ ਹੋ ਜਾਂਦੀ ਹੈ ਅਤੇ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ | ਵਿਕਰਮਜੀਤ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ, ਪਰਨਾਮ ਸਿੰਘ ਉਪ ਨਿਰੀਖਕ ਭੂਮੀ ਰੱਖਿਆ ਤੇ ਡਾ. ਪੰਕਜ ਸਿੰਘ ਨੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ | ਸਟੇਜ ਦਾ ਸੰਚਾਲਨ ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਕੀਤਾ ਗਿਆ | ਇਸ ਮੌਕੇ ਕਿਸਾਨਾਂ ਦੀਆਂ ਐਗਰੀਸਟੈਕ ਦੀਆਂ ਆਈ.ਡੀਆਂ ਸੀ.ਐੱਸ.ਸੀ ਸੈਂਟਰ ਦੇ ਕਰਮਚਾਰੀਆਂ ਵੱਲੋਂ ਬਣਾਈਆਂ ਗਈਆਂ ਅਤੇ ਕੈਂਪ ਵਿੱਚ ਬਲਦੇਵ ਰਾਜ, ਹਰਬੰਸ ਲਾਲ, ਸ਼ਾਮ ਲਾਲ, ਹਰੀ ਓਮ ਅਤੇ ਹੋਰ ਮੋਹਤਵਾਰ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ ਉਪਰਾਲਾ- ਬਲਾਕੀਪੁਰ ਅਗਲੀ ਖ਼ਬਰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਤਿੰਨ ਰੋਜ਼ਾ ਸੰਤ ਸਮਾਗਮ 29 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।