21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਸੋਧ ਬਿੱਲ ਪਾਸ ਕਰਨਾ ਸ਼ਲਾਘਾਯੋਗ ਉਪਰਾਲਾ- ਬਲਾਕੀਪੁਰ

ਅਜੀਤ ਡੈਸਕ 21-04-2026
ਕਟਾਰੀਆਂ, 20 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਬਾਰੇ ਸੋਧ ਬਿੱਲ ਪਾਸ ਕਰਨਾ ਇਕ ਇਤਿਹਾਸਕ ਤੇ ਸ਼ਲਾਘਾਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਤੇ 'ਆਪ' ਦੇ ਸੀਨੀਅਰ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਪਹਿਲਾਂ ਜਦੋਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਹੁੰਦੀਆਂ ਸਨ ਇਸ ਨਾਲ ਸਿੱਖ ਸੰਗਤਾਂ ਵਿੱਚ ਰੋਹ ਦੀ ਲਹਿਰ ਪੈਦਾ ਹੁੰਦੀ ਸੀ ਤੇ ਸੰਗਤਾਂ ਸੰਘਰਸ਼ ਦੇ ਰਾਹ 'ਤੇ ਉਤਰ ਪੈਂਦੀਆਂ ਸਨ | ਪਰ ਹੁਣ ਪੰਜਾਬ ਸਰਕਾਰ ਵਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਪਾਸ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਨਾਲ ਬੇਅਦਬੀਆਂ ਨੂੰ ਠੱਲ੍ਹ ਪਾਵੇਗੀ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਬੇਅਦਬੀਆਂ ਸਬੰਧੀ ਕੋਈ ਕਾਨੂੰਨੀ ਬਿੱਲ ਨਹੀਂ ਬਣਾ ਸਕੀਆਂ | ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਪਾਸ ਕੀਤਾ ਗਿਆ ਸੋਧ ਬਿੱਲ ਕਾਨੂੰਨ ਦਾ ਰੂਪ ਲੈ ਸਕਿਆ | ਇਸ ਮੌਕੇ ਪ੍ਰਧਾਨ ਸੁਲੱਖਣ ਸਿੰਘ ਬੋਇਲ, ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਮਨਜੀਤ ਸਿੰਘ, ਦਵਿੰਦਰ ਸਿੰਘ, ਦਲਜਿੰਦਰ ਸਿੰਘ ਤੇ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਸ਼ੋਕ ਕਟਾਰੀਆ ਨੇ ਗ੍ਰਾਮ ਪੰਚਾਇਤ ਕਾਠਗੜ੍ਹ ਤੇ ਕਾਠਗੜ੍ਹ ਖੁਰਦ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਕੀਤੀ ਜਾਰੀ ਅਗਲੀ ਖ਼ਬਰ ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ- ਡਾ. ਪੰਕਜ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।