21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੁਲਿਸ ਵਲੋਂ ਨਾਕਾਬੰਦੀ ਕਰਕੇ ਕੀਤੀ ਗਈ ਸ਼ੱਕੀ ਵਾਹਨਾਂ ਦੀ ਜਾਂਚ

ਅਜੀਤ ਡੈਸਕ 21-04-2026
ਰਾਹੋਂ, 20 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵੱਲੋਂ ਜਾਡਲਾ ਟੀ ਪੁਆਇੰਟ 'ਤੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨਾਂ ਨੂੰ ਰੋਕ 'ਕੇ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਵਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਸਹੀ ਨੰਬਰ ਪਲੇਟਾਂ ਦੀ ਵਰਤੋਂ ਕਰਨ | ਉਨ੍ਹਾਂ ਨੇ ਆਮ ਜਨਤਾ ਨੂੰ ਜਾਂਚ ਦੌਰਾਨ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਸੁਰੱਖਿਅਤ ਵਾਤਾਵਰਣ ਬਣਾਇਆ ਜਾ ਸਕੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਪਠਲਾਵਾ ਸੰਸਥਾ ਤੇ ਭਾਈ ਘਨਈਆ ਜੀ ਟਰੱਸਟ ਜਲੰਧਰ ਵਲੋਂ 24 ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਵਿਦਿਆਰਥੀ ਚੇਤਨਾ ਪ੍ਰੀਖਿਆ 2025 ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।