21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ੁਕਰਾਨਾ ਯਾਤਰਾ ਲਈ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਇਲਾਕਾ ਵਾਸੀਆਂ ਦਾ ਧੰਨਵਾਦ

ਅਜੀਤ ਡੈਸਕ 07-05-2026
ਬਲਾਚੌਰ, 6 ਮਈ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਲਾਚੌਰ ਵਿਖੇ ਪਹੁੰਚੀ ਸ਼ੁਕਰਾਨਾ ਯਾਤਰਾ ਨੂੰ ਸਫਲ ਬਣਾਉਣ 'ਤੇ ਸੇਵਾਮੁਕਤ ਬਿ੍ਗੇਡੀਅਰ ਰਾਜ ਕੁਮਾਰ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਵੱਲੋਂ ਸਮੁੱਚੇ ਇਲਾਕਾ ਵਾਸੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੇਅਦਬੀਆਂ ਸਬੰਧੀ ਪਾਸ ਕਰਵਾਇਆ ਗਿਆ ਸਖਤ ਕਾਨੂੰਨ ਆਪਣੇ ਆਪ 'ਚ ਹੀ ਇੱਕ ਵੱਖਰੀ ਮਿਸਾਲ ਸਾਬਤ ਹੋ ਰਿਹਾ ਹੈ | ਕਿਉਂਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਕਾਨੂੰਨ ਦੀ ਨਰਮਾਈ ਹੋਣ ਕਾਰਨ ਬੇਅਦਬੀਆਂ ਹੋਣਾ ਆਮ ਜਿਹੀ ਗੱਲ ਹੁੰਦੀ ਸੀ, ਪ੍ਰੰਤੂ ਹੁਣ ਆਪ ਸਰਕਾਰ ਵੱਲੋਂ ਬਣਾਏ ਗਏ ਸਖਤ ਕਾਨੂੰਨ ਦੇ ਡਰ ਨਾਲ ਗਲਤ ਅਨਸਰ ਇੰਨੀ ਹਿਮਾਕਤ ਨਹੀਂ ਕਰ ਸਕਣਗੇ ਕਿ ਉਹ ਬੇਅਦਬੀਆ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਜਿੱਥੇ ਬਲਾਚੌਰ ਵਿਖੇ ਪਹੁੰਚਣ 'ਤੇ ਤਹਿਦਿਲੋਂ ਧੰਨਵਾਦ ਕੀਤ | ਉੱਥੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਮੁੱਖ ਮੰਤਰੀ ਮਾਨ ਅਤੇ ਸਮੁੱਚੀ ਆਪ ਸਰਕਾਰ ਹਮੇਸ਼ਾ ਹੀ ਪੰਜਾਬ ਦੀ ਚੜ੍ਹਦੀ ਕਲਾਂ ਲਈ ਅਜਿਹੇ ਕਾਰਜਾਂ ਨੂੰ ਤਰਜੀਹ ਦਿੰਦੇ ਰਹਿਣ |
ਪਿਛਲੀ ਖ਼ਬਰ ਬਿਜਲੀ ਸਪਲਾਈ ਭਲਕੇ ਬੰਦ ਰਹੇਗੀ ਅਗਲੀ ਖ਼ਬਰ ਜ਼ਿਲ੍ਹੇ ਦੇ ਲੋਕ ਸਵੈ-ਗਣਨਾ ਦਾ ਕੰਮ 15 ਮਈ ਤੋਂ ਪਹਿਲਾਂ ਕਰਨ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।