21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੈਨਸ਼ਨਾਂ ਜਾਰੀ ਨਾ ਕਰਨ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-05-2026
ਨਵਾਂਸ਼ਹਿਰ, 6 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ | ਮੀਟਿੰਗ ਵਿੱਚ ਰਾਮ ਸਿੰਘ ਸਾਬਕਾ ਬੀ.ਪੀ.ਈ.ਓ ਅਤੇ ਕਿਰਨ ਖੰਨਾ ਦੇ ਸਦੀਵੀ ਵਿਛੋੜੇ 'ਤੇ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਸਮੇਂ ਪੈਨਸ਼ਨਰਾਂ ਨੇ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਕਰਨੈਲ ਸਿੰਘ ਰਾਹੋਂ, ਭਲਵਿੰਦਰ ਪਾਲ, ਸੋਹਣ ਸਿੰਘ ਸੁੱਜੋਵਾਲ, ਜਸਬੀਰ ਸਿੰਘ ਮੰਗੂਵਾਲ, ਪਿ੍ੰ. ਇਕਬਾਲ ਸਿੰਘ, ਜਸਵੀਰ ਮੋਰੋਂ, ਰਾਮ ਪਾਲ, ਹਰੀ ਬਿਲਾਸ, ਰੇਸ਼ਮ ਲਾਲ, ਸੁੱਚਾ ਰਾਮ, ਐਚ ਐਸ ਭਾਵੜਾ, ਪਿ੍. ਧਰਮ ਪਾਲ, ਸਰਵਣ ਰਾਮ, ਪਿ੍ੰ. ਜਸਵੀਰ ਸਿੰਘ, ਜੋਗਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅੱਜ ਤੱਕ ਵੀ ਜਾਰੀ ਨਹੀਂ ਕੀਤੀ ਗਈ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16 ਫੀਸਦੀ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ | ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ | ਉਨ੍ਹਾਂ ਮਹਿੰਗਾਈ ਭੱਤੇ ਸਬੰਧੀ ਮਾਨਯੋਗ ਹਾਈਕੋਰਟ ਦੇ 30 ਜੂਨ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਸਾਰੇ ਬਕਾਏ ਦੇਣ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਰੀਵਿਊ ਪਟੀਸ਼ਨ ਪਾ ਕੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਹੋਣ ਦਾ ਪ੍ਰਮਾਣ ਦੇ ਦਿੱਤਾ ਹੈ | ਆਗੂਆਂ ਨੇ ਦੇਸ਼ ਦੇ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਹੱਤਿਆ ਕਰਨ ਅਤੇ ਬੰਗਾਲ ਵਿੱਚ ਹਿੰਸਾ ਭੜਕਾਉਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ | ਮੀਟਿੰਗ 'ਚ ਅਵਤਾਰ ਸਿੰਘ, ਹਰਦਿਆਲ ਸਿੰਘ, ਤੇਜਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਸਰੂਪ ਲਾਲ, ਧੰਨਾ ਰਾਮ, ਹੁਸਨ ਲਾਲ, ਅਮਰਜੀਤ ਲਾਲ, ਹਰਵਿੰਦਰ ਸਿੰਘ, ਚਰਨਜੀਤ, ਅਜੀਤ ਸਿੰਘ, ਰਜਿੰਦਰ ਸਿੰਘ ਦੇਹਲ, ਵਿਜੈ ਕੁਮਾਰ, ਅਮਰਜੀਤ ਸਿੰਘ, ਬਲਵਿੰਦਰ ਰਾਮ, ਤਰਸੇਮ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਦੇਸ ਰਾਜ ਬੱਜੋਂ, ਬਿਕਰਮਜੀਤ ਸਿੰਘ, ਸੰਤੋਖ ਸਿੰਘ, ਚਰਨਜੀਤ, ਚਰਨ ਦਾਸ, ਜਸਬੀਰ ਸਿੰਘ, ਪ੍ਰੇਮ ਕੁਮਾਰ, ਹਰਦੇਵ ਕੁਮਾਰ, ਹਰਮੇਸ਼ ਲਾਲ, ਹਰਭਜਨ ਸਿੰਘ, ਸੋਖੀ ਰਾਮ, ਰਾਵਲ ਸਿੰਘ, ਸੁਰਜੀਤ ਰਾਮ, ਮਨਜੀਤ ਰਾਮ, ਧਰਮ ਪਾਲ, ਰਾਜ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਵਿਖੇ ਸਵਾਮੀ ਗੰਗਾ ਨੰਦ ਭੂਰੀ ਵਾਲਿਆ ਦੇ ਅਵਤਾਰ ਦਿਵਸ ਸੰਬੰਧੀ ਸਮਾਗਮ ਭਲਕੇ ਅਗਲੀ ਖ਼ਬਰ ਬੀ.ਐਸ.ਸੀ. ਨਰਸਿੰਗ ਕੋਰਸਾਂ 'ਚ ਆਨਲਾਈਨ ਅਰਜ਼ੀਆਂ ਭਰਨ ਦੀ ਆਖਰੀ ਤਰੀਕ 12 -ਪਿ੍ੰਸੀਪਲ ਰਮਨਦੀਪ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।