21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਜੀਲੈਂਸ ਬਿਊਰੋ ਦਫ਼ਤਰ ਤੋਂ ਸੇਵਾ ਮੁਕਤ ਹੋਏ ਬਗੀਚਾ ਸਿੰਘ

ਅਜੀਤ ਡੈਸਕ 07-05-2026
ਨਵਾਂਸ਼ਹਿਰ, 6 ਮਈ (ਦੀਦਾਰ ਸਿੰਘ ਸ਼ੇਤਰਾ)-ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੇ ਨਵਾਂਸ਼ਹਿਰ ਯੂਨਿਟ ਤੋਂ ਸੇਵਾ ਮੁਕਤ ਹੋਏ ਪੰਜਾਬ ਹੋਮ ਗਾਰਡ ਦੇ ਜਵਾਨ ਬਗੀਚਾ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਡੀ.ਐਸ.ਪੀ ਵਿਜੀਲੈਂਸ ਬਿਊਰੋ ਲਖਵਿੰਦਰ ਸਿੰਘ ਔਜਲਾ ਨੇ ਬਗੀਚਾ ਸਿੰਘ ਦੀਆਂ ਵਿਭਾਗ ਨੂੰ ਦਿਤੀਆਂ ਸ਼ਾਨਦਾਰ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਡੀ.ਐੱਸ.ਪੀ ਲਖਵਿੰਦਰ ਸਿੰਘ ਔਜਲਾ, ਇੰਸਪੈਕਟਰ ਚਮਕੌਰ ਸਿੰਘ, ਐਸ.ਆਈ ਅਜੈਪਾਲ ਸਿੰਘ, ਏ.ਐਸ.ਆਈ ਅਮਰਜੀਤ ਸਿੰਘ ਅਤੇ ਹੈੱਡ ਕਾਂਸਟੇਬਲ ਜੁਝਾਰ ਸਿੰਘ ਅਤੇ ਦੂਸਰੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਬੀਰ ਸਿੰਘ ਉਸਮਾਨਪੁਰ ਯੂ. ਐਸ. ਏ. ਤੇ ਪਰਿਵਾਰ ਦਾ ਉਸਮਾਨਪੁਰ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਤਨਾਮ ਸੰਧੂ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।