ਰਾਹੋਂ, 7 ਮਈ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵਲੋਂ ਬੀਤੇ ਕੱਲ੍ਹ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐਸ. ਐਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰਦੀ ਹੋਈ ਰਾਹੋਂ ਤੋਂ ਘੱਕੇਵਾਲ ਰੋਡ ਹੁੰਦੇ ਹੋਏ ਨਹਿਰ ਬਿਸਤ ਦੁਆਬ ਨਹਿਰ ਵੱਲ ਦੀ ਰਾਹੋਂ ਨਵਾਂਸ਼ਹਿਰ ਰੋਡ ਵੱਲ ਜਾ ਰਹੀ ਸੀ ਜਦੋਂ ਪੁਲਿਸ ਘੱਕੇਵਾਲ ਮੋੜ ਕੋਲ ਪੁੱਜੀ ਤਾਂ ਉੱਥੇ ਇਕ ਨੌਜਵਾਨ ਸ਼ੱਕੀ ਹਾਲਤ 'ਚ ਝਾੜੀਆਂ ਕੋਲ ਹਰਕਤ ਕਰਦਾ ਦਿਖਾਈ ਦਿੱਤਾ ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਹੋਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਨੌਜਵਾਨ ਨੂੰ ਗਿ੍ਫਤਾਰ ਕਰ ਲਿਆ ਹੈ ਤੇ ਉਸ ਦੀ ਪਹਿਚਾਣ ਦਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮੁਹੱਲਾ ਪਹਾੜ ਸਿੰਘ ਰਾਹੋਂ ਵਜੋਂ ਹੋਈ | ਚੌਧਰੀ ਵਰਿੰਦਰ ਕੁਮਾਰ ਨੇ ਆਖਿਆ ਕਿ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ | ਇਸ ਮੌਕੇ ਐਸ. ਐਚ. ਓ. ਵਰਿੰਦਰ ਕੁਮਾਰ ਨਾਲ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |