25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ-ਡਾ. ਲੇਖ ਰਾਜ ਮਾਹੀ

ਅਜੀਤ ਡੈਸਕ 08-05-2026
ਨਵਾਂਸ਼ਹਿਰ, 7 ਮਈ (ਜਸਬੀਰ ਸਿੰਘ ਨੂਰਪੁਰ)-ਹਾੜੀ 2026 ਸੀਜਨ ਦੌਰਾਨ ਕਣਕ ਦੀ ਵਾਢੀ ਦਾ ਕੰਮ ਲਗਪਗ ਖਤਮ ਹੋ ਚੁੱਕਾ ਹੈ | ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਆਈ. ਏ. ਐਸ. ਦੀ ਰਹਿਨੁਮਾਈ ਹੇਠ ਕਣਕ ਦੇ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਦੀ ਮੁਹਿੰਮ ਵੀ ਤੇਜ਼ੀ ਨਾਲ ਜ਼ਿਲ੍ਹੇ 'ਚ ਚਲਾਈ ਜਾ ਰਹੀ ਹੈ, ਜਿਸ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਲੋਂ ਆਈ. ਈ. ਸੀ. ਐਕਟੀਵਿਟੀਜ਼ ਅਧੀਨ ਪਿੰਡ ਪੱਧਰੀ ਕੈਂਪ, ਵੈਨ ਕੈਮਪੇਨਿੰਗ, ਨੁੱਕੜ ਨਾਟਕ ਆਦਿ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਪਿੰਡ ਸੌਨਾ ਬਲਾਕ ਨਵਾਂਸ਼ਹਿਰ ਵਿਖੇ ਫੀਲਡ ਵਿਜਿਟ ਕੀਤੀ ਗਈ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਬੇਲਰ ਮਸ਼ੀਨ ਰਾਹੀਂ ਕਣਕ ਦੀ ਨਾੜ ਦੀਆਂ ਗੰਡਾਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਵਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਵਿਚ ਕੁਲ 129 ਬੇਲਰ ਸਬਸਿਡੀ 'ਤੇ ਮੁਹੱਈਆ ਕਰਵਾਏ ਗਏ ਹਨ ਅਤੇ ਇਨ੍ਹਾਂ ਮਸ਼ੀਨਾਂ ਦਾ ਇਸਤੇਮਾਲ ਕਰਕੇ ਕਿਸਾਨ ਕਣਕ ਦੀਆਂ ਗੰਡਾਂ ਬਣਵਾਉਣ ਜਾਂ ਫਿਰ ਕਣਕ ਦੇ ਨਾੜ ਦੀ ਤੂੜੀ ਬਣਾ ਕੇ ਇਸ ਨੂੰ ਵੇਚ ਸਕਦੇ ਹਨ | ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਵੇ ਤੇ ਮਸ਼ੀਨਰੀ ਨਾਲ ਇਸ ਦੀ ਸਾਂਭ ਸੰਭਾਲ ਬਹੁਤ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਚੇਅਰਪਰਸਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ, ਨਵੀਂ ਦਿੱਲੀ ਵਲੋਂ ਇਸ ਸੰਬੰਧੀ ਰਿਵਿਊ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਕੁਲਵਿੰਦਰ ਕੌਰ ਸਹਾਇਕ ਪੌਦ ਸੁਰੱਖਿਆ ਅਫਸਰ, ਇੰਜ. ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਸੰਦ, ਵਰਿੰਦਰ ਕੁਮਾਰ ਅਤੇ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਹਾਈਟੈੱਕ ਨਾਕਾ ਆਸਰੋਂ 'ਤੇ ਪੁਲਿਸ ਵਲੋਂ ਸਖ਼ਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਸਹਿਕਾਰੀ ਸਭਾਵਾਂ ਦੇ ਮੁਲਾਜ਼ਮ ਹੜਤਾਲ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।