25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਾਈਟੈੱਕ ਨਾਕਾ ਆਸਰੋਂ 'ਤੇ ਪੁਲਿਸ ਵਲੋਂ ਸਖ਼ਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਅਜੀਤ ਡੈਸਕ 08-05-2026
ਕਾਠਗੜ੍ਹ, 7 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ. ਐਸ. ਪੀ. ਤੁਸ਼ਾਰ ਗੁਪਤਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਕਰਦੇ ਹੋਏ ਪੁਲਿਸ ਵਲੋਂ ਹਾਈਟੈੱਕ ਨਾਕਾ ਆਸਰੋਂ 'ਤੇ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ | ਹਰ ਆਉਣ ਜਾਣ ਵਾਲੇ ਵਾਹਨ ਚਾਲਕਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ | ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਏ. ਐਸ. ਆਈ. ਸੰਦੀਪ ਕੁਮਾਰ ਇੰਚਾਰਜ ਚੌਕੀ ਆਸਰੋਂ ਤੇ ਹਾਈਟੈੱਕ ਨਾਕਾ ਆਸਰੋਂ ਐਸ. ਆਈ. ਰਕੇਸ਼ ਪਾਲ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਇਸ ਮੌਕੇ ਏ. ਐਸ. ਆਈ. ਬਲਵੀਰ ਸਿੰਘ ਤੇ ਏ. ਐਸ. ਆਈ. ਹੇਮੰਤ ਕੁਮਾਰ ਵੀ ਮੌਜੂਦ ਸਨ | ਪੁਲਿਸ ਟੀਮ ਵਲੋਂ ਆਉਣ-ਜਾਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤੇ ਸ਼ੱਕੀ ਵਾਹਨਾਂ 'ਤੇ ਖ਼ਾਸ ਨਜ਼ਰ ਰੱਖੀ ਗਈ | ਜਾਂਚ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਲੋਕਾਂ 'ਚ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਘਰ ਤੋਂ ਨਿਕਲਣ ਸਮੇਂ ਆਪਣੇ ਵਾਹਨਾਂ ਦੇ ਲਾਜ਼ਮੀ ਦਸਤਾਵੇਜ਼ ਆਪਣੇ ਨਾਲ ਰੱਖਣ, ਤਾਂ ਜੋ ਨਾਕਾਬੰਦੀ 'ਤੇ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਕਾਰਵਾਈ ਤੋਂ ਬਚਿਆਂ ਜਾ ਸਕੇ | ਪੁਲਿਸ ਵਲੋਂ ਇਹ ਵੀ ਕਿਹਾ ਗਿਆ ਕਿ ਇਲਾਕੇ 'ਚ ਅਜਿਹੀਆਂ ਜਾਂਚ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ |
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਮਯਾਬੀ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ-ਡਾ. ਲੇਖ ਰਾਜ ਮਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।