ਬਲਾਚੌਰ, 7 ਮਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬੀਤੇ ਦਿਨੀਂ ਬੰਗਾਲ, ਅਸਾਮ ਤੇ ਪੁਡੂਚੇਰੀ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਭਾਜਪਾ ਦੀਆਂ ਹੋਈਆਂ ਹੂੰਝਾ ਫੇਰ ਜਿੱਤਾਂ ਉਪਰੰਤ ਹੁਣ ਪੰਜਾਬ ਅੰਦਰ 2027 ਦੀਆਂ ਹੋਣ ਵਾਲੀਆਂ ਚੋਣਾਂ ਮੌਕੇ ਵੀ ਪੂਰੀ ਤਰ੍ਹਾਂ ਕਮਲ ਦਾ ਫੁੱਲ ਖਿਲੇਗਾ | ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਢਰੇਵਾਲ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਜਿੱਤਾਂ ਤੋਂ ਸਾਫ਼ ਜਾਹਰ ਹੈ ਕਿ ਸਮੁੱਚੇ ਦੇਸ਼ ਵਾਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ | ਉਹਨਾਂ ਕਿਹਾ ਕਿ ਇਹਨਾਂ ਨਤੀਜਿਆਂ ਉਪਰੰਤ ਹੁਣ ਸਮੁੱਚੇ ਪੰਜਾਬ ਵਾਸੀ ਵੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ |