24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੰਧਵਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਬਹਿਰਾਮ ਬਲਾਕ ਦੀ ਮਹੀਨਾਵਾਰ ਹੋਈ ਮੀਟਿੰਗ

ਅਜੀਤ ਡੈਸਕ 08-05-2026
ਕਟਾਰੀਆਂ, 7 ਮਈ (ਪ੍ਰੇਮੀ ਸੰਧਵਾਂ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਹਿਰਾਮ ਦੀ ਮਹੀਨਾਵਾਰ ਮੀਟਿੰਗ ਸੰਤ ਬਾਬਾ ਜੀਵਾ ਦਾਸ ਜੀ ਦੇ ਤਪ ਅਸਥਾਨ ਪਿੰਡ ਸੰਧਵਾਂ ਵਿਖੇ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਪੂੰਨੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿੱਚ ਜ਼ਿਲ੍ਹੇ ਦੇ ਵਾਈਸ ਪ੍ਰਧਾਨ ਕਸ਼ਮੀਰ ਬੰਗਾ ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕੈਸ਼ੀਅਰ ਰਾਮ ਜੀ ਦਾਸ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਭ ਤੋਂ ਪਹਿਲਾਂ ਜ਼ਿਲ੍ਹਾ ਕਮੇਟੀ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਉਪਰੰਤ ਬਲਾਕ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਕੇਕ ਕੱਟਣ ਦੀ ਰਸਮ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਤੇ ਜ਼ਿਲ੍ਹਾ ਕਮੇਟੀ ਮੈਂਬਰ ਰਾਮ ਜੀ ਦਾਸ ਤੇ ਕਸ਼ਮੀਰ ਬੰਗਾ ਨੇ ਸਾਂਝੇ ਤੌਰ 'ਤੇ ਅਦਾ ਕੀਤੀ | ਮੀਟਿੰਗ ਅਰੰਭ ਕਰਦੇ ਹੋਏ ਵਾਈਸ ਸੈਕਟਰੀ ਪਰਮਜੀਤ ਜੱਖੂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਬਲਾਕ ਦੇ ਸਾਰੇ ਹੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਬਲਾਕ ਪੱਧਰੀ ਮੀਟਿੰਗਾਂ 'ਤੇ ਜ਼ਿਲ੍ਹਾ ਕਮੇਟੀ ਵਲੋਂ ਦਿੱਤੇ ਗਏ ਹਰ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ ਨਾਲ ਹੀ ਉਨ੍ਹਾਂ ਨੇ ਬਾਬਾ ਸਾਹਿਬ ਜੀ ਦੇ ਜਨਮ ਦਿਨ 'ਤੇ ਸਾਰਿਆਂ ਨੂੰ ਮੁਬਾਰਕਾਂ ਦਿੱਤੀਆਂ | ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਪੂੰਨੀਆ ਨੇ ਕਿਹਾ ਕਿ ਜੋ ਅਸੀਂ ਅੱਜ ਪਿੰਡਾਂ ਵਿੱਚ ਆਪਣੇ ਕਲੀਨਿਕ ਚਲਾ ਰਹੇ ਹਾਂ ਉਹ ਸਿਰਫ ਤੇ ਸਿਰਫ ਜਥੇਬੰਦੀ ਦੀ ਦੇਣ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸਾਡੇ ਮਸਲੇ ਪ੍ਰਤੀ ਗੰਭੀਰ ਨਹੀਂ ਹੈ ਸਾਨੂੰ ਹਮੇਸ਼ਾ ਸੰਘਰਸ਼ ਦੇ ਲਈ ਤਿਆਰ ਰਹਿਣਾ ਚਾਹੀਦਾ ਹੈ ਆਉਣ ਵਾਲੇ ਸਮੇਂ ਵਿੱਚ ਇੱਕਜੁਟ ਹੋ ਕੇ ਆਪਣੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ | ਇਸ ਮੌਕੇ ਜ਼ਿਲ੍ਹਾ ਵਾਈਸ ਪ੍ਰਧਾਨ ਕਸ਼ਮੀਰ ਬੰਗਾ ਤੇ ਜ਼ਿਲ੍ਹਾ ਕੈਸ਼ੀਅਰ ਰਾਮ ਜੀ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਸਟੇਟ ਪੱਧਰ 'ਤੇ ਕੀਤੀ ਗਈ ਸੰਗਰੂਰ ਰੈਲੀ ਤਿੇ ਜ਼ਿਲ੍ਹੇ ਦੁਆਰਾ ਕੀਤੀ ਗਈ ਕਾਰਗੁਜ਼ਾਰੀ ਦੀ ਪੂਰੀ ਰਿਪੋਰਟ ਬਲਾਕ ਮੈਂਬਰਾਂ ਨੂੰ ਦਿੱਤੀ ਤੇ ਜ਼ਿਲ੍ਹਾ ਕਮੇਟੀ ਵਲੋਂ ਸੰਗਰੂਰ ਰੈਲੀ ਲਈ ਬਲਾਕ ਪ੍ਰਧਾਨ ਤੇ ਸਮੂਹ ਬਲਾਕ ਬਹਿਰਾਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਨਾਲ ਹੀ ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ- ਸਮੇਂ ਪਿੰਡਾਂ ਵਿੱਚ ਸੈਮੀਨਾਰ ਲਾ ਕੇ ਲੋਕਾਂ ਨੂੰ ਸਿਹਤ ਪ੍ਰਤੀ ਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਆਪਣਾ ਬਣਦਾ ਯੋਗਦਾਨ ਜਰੂਰ ਪਾਉਣ | ਇਨ੍ਹਾਂ ਤੋਂ ਇਲਾਵਾ ਸੰਦੀਪ ਜੋਸ਼ੀ, ਸਤਪਾਲ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਮੀਟਿੰਗ ਵਿੱਚ ਪਵਿੱਤਰ, ਸਤਨਾਮ ਪੱਬੀ, ਭਾਗ ਸਿੰਘ, ਕੁਲਦੀਪ, ਅਵਿਨਾਸ਼, ਅਵਤਾਰ, ਹਰਭਜਨ ਸਿੰਘ ਸੰਧੂ, ਰਸ਼ਪਾਲ, ਡਾ ਮੁਖਤਿਆਰ,ਨਵੇਂ ਮੈਂਬਰ ਡਾਕਟਰ ਨਰਿੰਦਰ ਜੀ ਨੇ ਵੀ ਆਪਣੀ ਹਾਜ਼ਰੀ ਲਗਵਾਈ ਅੰਤ ਵਿੱਚ ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਪੂੰਨੀਆਂ ਵਲੋਂ ਆਏ ਹੋਏ ਮਹਿਮਾਨਾਂ ਦਾ ਤੇ ਸਮੁੱਚੇ ਬਲਾਕ ਮੈਂਬਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ -ਡਾ. ਗੁਰਿੰਦਰਜੀਤ ਸਿੰਘ ਅਗਲੀ ਖ਼ਬਰ ਆਂਗਣਵਾੜੀ ਸੈਂਟਰ ਮਜਾਰੀ ਵਿਖੇ ਮਮਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।