24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ -ਡਾ. ਗੁਰਿੰਦਰਜੀਤ ਸਿੰਘ

ਅਜੀਤ ਡੈਸਕ 08-05-2026
ਨਵਾਂਸ਼ਹਿਰ, 7 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਪੀ.ਐੱਚ.ਸੀ ਜਾਡਲਾ ਵਿਖੇ ਆਮ ਆਦਮੀ ਕਲੀਨਿਕ, ਆਯੂਸ਼ਮਾਨ ਆਰੋਗਿਆ ਕੇਂਦਰ ਅਤੇ ਓਟ ਸੈਂਟਰ ਦਾ ਵਿਸਥਾਰਪੂਰਵਕ ਦੌਰਾ ਕਰਦੇ ਹੋਏ ਉਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਮੁੱਚੇ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮੇਂ ਸਿਰ, ਪੂਰੀ ਗੁਣਵੱਤਾ ਨਾਲ ਮੁਹੱਈਆ ਕਰਵਾਇਆ ਜਾਵੇ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਦਿੱਤੀਆਂ ਜਾਣ | ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਓਟ ਸੈਂਟਰਾਂ ਵਿੱਚ ਨਸ਼ਾ ਛੁਡਾਉ ਇਲਾਜ ਲੈ ਰਹੇ ਮਰੀਜ਼ਾਂ ਦੀ ਨਿਯਮਿਤ ਕਾਊਾਸਲਿੰਗ ਅਤੇ ਫਾਲੋਅਪ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੁੜ ਸਕਣ | ਉਨ੍ਹਾਂ ਨੇ ਸਟਾਫ ਨੂੰ ਕਿਹਾ ਕਿ ਮਰੀਜ਼ਾਂ ਨਾਲ ਸੰਵੇਦਨਸ਼ੀਲ ਅਤੇ ਸਹਾਨੁਭੂਤੀ ਭਰਿਆ ਰਵੱਈਆ ਅਪਣਾਇਆ ਜਾਵੇ | ਇਸ ਦੌਰੇ ਦੌਰਾਨ ਸਿਹਤ ਅਧਿਕਾਰੀਆਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਫੀਡਬੈਕ ਵੀ ਪ੍ਰਾਪਤ ਕੀਤਾ ਅਤੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਨੇ ਸਟਾਫ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਹਰ ਯੋਗ ਵਿਅਕਤੀ ਇਸ ਦਾ ਲਾਭ ਲੈ ਸਕੇ | ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਨੀਰਜ ਕੁਮਾਰ ਤੇ ਮਨਦੀਪ ਕੌਰ ਤੇ ਮਨਦੀਪ ਸਿੰਘ ਕਾਹਲੋਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੜਕਾਂ ਕਿਨਾਰੇ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਬਣਦੇ ਜਾ ਰਹੇ ਵੱਡੀ ਸਮੱਸਿਆ ਸੌਲਿਡ ਵੇਸਟ ਮੈਨਜਮੈਂਟ ਪਲਾਂਟ ਸਿਰਫ ਪੈਸੇ... ਅਗਲੀ ਖ਼ਬਰ ਸੰਧਵਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਬਹਿਰਾਮ ਬਲਾਕ ਦੀ ਮਹੀਨਾਵਾਰ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।