24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਬੰਗਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਜਾਰੀ

ਅਜੀਤ ਡੈਸਕ 08-05-2026
ਬੰਗਾ, 7 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਕੱਚੇ ਕਾਮੇ ਪੱਕੇ ਕਰਨ, ਘੱਟੋ ਘੱਟ ਉਜਰਤ 40 ਹਜ਼ਾਰ ਰੁਪਏ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਦੂਜੇ ਦਿਨ ਵੀ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਕੀਤੀ | ਧਰਨੇ ਨੂੰ ਕੁਲਵੰਤ ਸਿੰਘ ਸੈਣੀ ਸੂਬਾ ਸਰਪ੍ਰਸਤ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ, ਸੰਨੀ ਬਗਾਣੀਆਂ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ, ਹਰਮੇਸ਼ ਚੰਦ ਬੰਗਾ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੂਬਾ ਪ੍ਰੈੱਸ ਸਕੱਤਰ ਜਸਵੀਰ ਦੀਪ ਨੇ ਸੰਬੋਧਨ ਕੀਤਾ | ਇਸ ਮੌਕੇ ਉਕਤ ਬੁਲਾਰਿਆਂ ਨੇ ਸਾਂਝੇ ਤੌਰ 'ਤੇ ਕਈ ਨੁਕਤੇ ਸਾਂਝੇ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੀ ਜਿੱਦ ਨੂੰ ਦੇਖਦੇ ਹੋਏ ਪੰਜਾਬ ਭਰ ਦੇ ਕਰਮਚਾਰੀ ਕੰਮ ਛੱਡ ਕੇ ਅਣਮਿੱਥੇ ਸਮੇਂ ਲਈ ਕੰਮ ਛੱਡ ਕੇ ਹੜਤਾਲ 'ਤੇ ਚਲੇ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਰ ਦੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 153 ਤੋਂ ਵੱਧ ਸਟੇਸ਼ਨਾਂ 'ਤੇ ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਕੀਤੀ ਹੈ, ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ | ਉਨ੍ਹਾਂ ਮੰਗ ਕੀਤੀ ਕਿ ਬਿਨਾ ਸ਼ਰਤ ਕੱਚੇ ਕਰਮਚਾਰੀ ਪੱਕੇ ਕੀਤੇ ਜਾਣ | ਮਹਿੰਗਾਈ ਕਰਕੇ ਗੁਜਾਰਾ ਕਰਨਾ ਅਸੰਭਵ ਹੈ | ਉਨ੍ਹਾਂ ਮੰਗ ਕੀਤੀ ਕਿ ਘੱਟੋ ਘੱਟ ਚਾਲੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ |
ਪਿਛਲੀ ਖ਼ਬਰ ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਜਸਵੰਤ ਸਿੰਘ ਵਰਿਆਮ ਕਿਸਾਨ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।