ਔੜ/ਝਿੰਗੜਾਂ, 7 ਮਈ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ. ਬੀ. ਐਸ. ਈ. ਝਿੰਗੜਾਂ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ | ਇਸ ਮੌਕੇ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰੈੱਸ ਆਜ਼ਾਦੀ ਦਿਵਸ ਹਰ ਸਾਲ 3 ਮਈ ਨੂੰ ਮਨਾਇਆ ਜਾਂਦਾ ਹੈ | ਜਿਸ ਦਾ ਮੁੱਖ ਮਕਸਦ ਪੱਤਰਕਾਰਾਂ ਦੀ ਆਜ਼ਾਦੀ ਨੂੰ ਸਨਮਾਨ ਦੇਣਾ ਤੇ ਇਸ ਦੀ ਮਹੱਤਤਾ ਨੂੰ ਸਮਝਣਾ ਹੈ | ਅਧਿਆਪਕਾ ਨਰਿੰਦਰ ਕੌਰ ਨੇ ਦੱਸਿਆ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ ਹੈ ਇਹ ਸੱਚਾਈ ਨੂੰ ਸਾਹਮਣੇ ਲਿਆਉਂਦੀ ਹੈ | ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੱਤਰਕਾਰ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਕਈ ਵਾਰ ਕਠਿਨ ਹਾਲਾਤਾਂ ਦਾ ਸਾਹਮਣਾ ਕਰਦੇ ਹਨ | ਫਿਰ ਵੀ ਸੱਚਾਈ ਦੀ ਆਵਾਜ਼ ਬਣੇ ਰਹਿੰਦੇ ਹਨ | ਅਸਮਿੰਦਰ ਸਿੰਘ ਤੇ ਜਸਸਕਰਨ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਵਲੋਂ ਪੱਤਰਕਾਰ ਭਾਈਚਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਜੇ ਸ਼ਰਮਾ, ਸਰਬਜੀਤ ਕੌਰ, ਕਮਲਜੀਤ ਕੌਰ, ਜਸਵਿੰਦਰ, ਸੀਮਾ ਰਾਣੀ, ਅਮਰਜੀਤ ਕੌਰ, ਬਲਵੀਰ ਕੌਰ, ਮੇਨਕਾ, ਨਰਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਮੂਹ ਸਕੂਲ ਸਟਾਫ ਤੋਂ ਇਲਾਵਾ ਸਕੂਲ ਵਿਦਿਆਰਥੀ ਹਾਜ਼ਰ ਸਨ |