24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਸਤ ਜੋਗਿੰਦਰ ਭਾਜੀ ਦਾ ਜਨਮ ਦਿਹਾੜਾ ਕੱਲ੍ਹ

ਅਜੀਤ ਡੈਸਕ 08-05-2026
ਬੰਗਾ, 7 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਮਸਤ ਜੋਗਿੰਦਰ ਭਾਜੀ ਦਾ 76ਵਾਂ ਜਨਮ ਦਿਹਾੜਾ ਸਾਂਝੀ ਜੋਤ ਬਾਸ਼ਲ ਘਰ ਖਾਨਖਾਨਾ ਵਿਖੇ ਵਜੀਰ ਬਿੱਟੂ ਭਾਜੀ ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀਆਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 9 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਵਜੀਰ ਬਿੱਟੂ ਭਾਜੀ ਭਤੀਜਾ ਮਸਤ ਜੋਗਿੰਦਰ ਭਾਜੀ ਨੇ ਦੱਸਿਆ ਕਿ 9 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ 11 ਵਜੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਜਾਵੇਗੀ | ਬਾਅਦ 'ਚ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਭਾਈ ਪਿਆਰਾ ਸਿੰਘ ਸਿਰਥਲੇ ਵਾਲੇ, ਸੰਤ ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਭਾਈ ਮਹਿਤਾਬ ਸਿੰਘ ਬਲਾਚੌਰ ਵਾਲੇ ਤੇ ਭਾਈ ਗੁਰਪ੍ਰੀਤ ਸਿੰਘ ਚਮਕੌਰ ਸਾਹਿਬ ਵਾਲੇ ਰਾਗੀ ਜਥੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਬੀ. ਸੀ. ਏ. ਕੋਰਸ ਦੀ ਵਿਦਿਆਰਥਣ ਜ਼ਿਲੇ੍ਹ 'ਚੋਂ ਅੱਵਲ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਸਿਰਫ਼ ਸਿਆਸੀ ਦਿਖਾਵਾ-ਐਡ. ਲੱਕੀ, ਸੰਦੀਪ ਭਾਟੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।