ਮੁਕੰਦਪੁਰ, 7 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਸੀ. ਏ. ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਇਲਾਕੇ ਦੇ ਇਕੋ-ਇਕ ਯੂਨੀਵਰਸਿਟੀ ਕਾਲਜ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਦੀਕਸ਼ਾ ਕੌਰ ਸਪੁੱਤਰੀ ਕਮਲਜੀਤ ਸਿੰਘ ਵਾਸੀ ਪਿੰਡ ਜਗਤਪੁਰ ਨੇ 88.6 ਫ਼ੀਸਦੀ ਅੰਕ ਹਾਸਿਲ ਕਰਕੇ ਕਲਾਸ ਤੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣ ਸਾਨੀਆ ਸਪੁੱਤਰੀ ਸ਼ਿਵ ਰਾਮ ਵਾਸੀ ਪਿੰਡ ਬੇਗੋਵਾਲ ਨੇ 83.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਪਿ੍ਆ ਸਪੁੱਤਰੀ ਗਿਆਨ ਰਾਮ ਵਾਸੀ ਪਿੰਡ ਮੁਕੰਦਪੁਰ ਨੇ 77.6 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਹੋਰ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |