ਬਹਿਰਾਮ, 7 ਮਈ (ਨਛੱਤਰ ਸਿੰਘ ਬਹਿਰਾਮ)-ਅਖਿਲ ਭਾਰਤੀ ਕਾਂਗਰਸ ਕਮੇਟੀ ਵਲੋਂ ਦਲਿਤ ਸਮਾਜ ਨੂੰ ਮਜ਼ਬੂਤੀ ਨਾਲ ਜੋੜਨ ਦੇ ਉਦੇਸ਼ ਨਾਲ ਸਰਗਰਮ ਪਾਰਟੀ ਵਰਕਰ ਰਿਟਾ. ਮੈਨੇਜਰ ਲਾਜਪਤ ਰਾਏ ਚੱਕ ਹਕੀਮ ਨੂੰ ਐਸ. ਸੀ. ਵਿਭਾਗ ਪੰਜਾਬ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ | ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਲਾਜਪਤ ਰਾਏ ਨੇ ਇਥੇ ਪ੍ਰੈੱਸ ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਆਪਣੀ ਨਿਯੁਕਤੀ 'ਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ ਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਉਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਉਹ ਵਿਸ਼ੇਸ਼ ਤੌਰ 'ਤੇ ਅਨੁਸੂਚਿਤ ਜਾਤੀ ਸਮਾਜ ਨੂੰ ਕਾਂਗਰਸ ਦੀ ਧਰਮ ਨਿਰਪੱਖ ਅਤੇ ਲੋਕ ਪੱਖੀ ਵਿਚਾਰਧਾਰਾ ਬਾਰੇ ਜਾਣੂੰ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੱਮ ਚਲਾਉਣਗੇ |