24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਪ੍ਰੀਖਿਆ 'ਚੋਂ ਸ਼ਾਨਦਾਰ ਨਤੀਜੇ

ਅਜੀਤ ਡੈਸਕ 08-05-2026
ਬੰਗਾ, 7 ਮਈ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ-ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਕਾਲਜ ਦੇ ਮਾਣ ਨੂੰ ਚਾਰ ਚੰਨ ਲਾਏ | ਇਸ ਪ੍ਰਾਪਤੀ ਸੰਬੰਧੀ ਖੁਸ਼ੀ ਦਾ ਇਜਹਾਰ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਪੀ. ਜੀ. ਡੀ. ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ 'ਚੋਂ ਵਿਦਿਆਰਥਣ ਸਨਦੀਪ ਕੌਰ ਨੇ 97.8 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਪਹਿਲਾ, ਜ਼ਿਲ੍ਹੇ ਭਰ 'ਚੋਂ ਪਹਿਲਾ ਤੇ ਕਾਲਜ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਫੈਸ਼ਨ ਡਿਾਜਇਨਿੰਗ ਵਿਭਾਗ ਦੇ ਇੰਚਾਰਜ ਡਾ. ਇੰਦੂ ਰੱਤੀ, ਪ੍ਰੋ. ਦਿਲਨਿਵਾਜ ਤੇ ਸਾਰੇ ਸਟਾਫ਼ ਮੈਂਬਰਾਨ ਅਤੇ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਦਿਆਰਥਣ ਨੂੰ ਵਧਾਈ ਦੇਣ ਪੁੱਜੇ ਜਰਨੈਲ ਸਿੰਘ ਪੱਲੀ ਝਿੱਕੀ ਚੇਅਰਮੈਨ ਲੋਕਲ ਕਮੇਟੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐਨ. ਆਰ. ਆਈ. ਜਸਵਿੰਦਰ ਸਿੰਘ ਸਿੱਧੂ ਰਾਏਪੁਰ ਡੱਬਾ ਵਲੋਂ ਸੰਤ ਮਹਾਂਪੁਰਸ਼ਾਂ ਨੂੰ ਇਕ ਲੱਖ ਇਕ ਹਜ਼ਾਰ ਰੁਪਏ ਦਾ ਚੈੱਕ... ਅਗਲੀ ਖ਼ਬਰ ਰਿਟਾ. ਮੈਨੇਜਰ ਲਾਜਪਤ ਰਾਏ ਕਾਂਗਰਸ ਪਾਰਟੀ ਐਸ. ਸੀ. ਵਿਭਾਗ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।