24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਭੇਟ

ਅਜੀਤ ਡੈਸਕ 08-05-2026
ਬੰਗਾ, 7 ਮਈ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਸਥਾ ਵਿਚ ਪੜ੍ਹ ਰਹੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਸੰਸਥਾ ਦੇ ਗਿਆਰਵੀ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 5500 ਰੁਪਏ, ਗ੍ਰੈਜੂਏਸ਼ਨ ਜਮਾਤਾਂ ਦੇ ਵਿਦਿਆਰਥੀਆਂ ਨੂੰ 8500 ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ 10500 ਰੁਪਏ ਦੀ ਸਕਾਲਰਸ਼ਿਪ ਰਾਸ਼ੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸੰਸਥਾ 'ਚ ਪੜ੍ਹ ਰਹੇ ਇਨ੍ਹਾਂ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਤੋਂ ਇਲਾਵਾ ਗੁਰਬਾਣੀ ਤੇ ਗੁਰਮਤਿ ਸੰਗੀਤ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ ਤਾਂ ਕਿ ਇਹ ਵਿਦਿਆਰਥੀ ਸ਼ਬਦ ਗੁਰੂ ਨਾਲ ਜੁੜ ਕੇ ਲੋਕਾਈ ਨੂੰ ਸੱਚ ਦਾ ਰਸਤਾ ਦਿਖਾ ਸਕਣ | ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮਿ੍ਤਧਾਰੀ ਵਿਦਿਆਰਥੀਆਂ ਲਈ ਕੀਤੇ ਜਾਂਦੇ ਇਸ ਉਪਰਾਲੇ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀ ਥੋੜੀ ਹੈ | ਇਸ ਮੌਕੇ ਸਮੂਹ ਸਟਾਫ ਤੇ ਅੰਮਿ੍ਧਾਰੀ ਵਿਦਿਆਰਥੀ ਹਾਜ਼ਿਰ ਸਨ |
ਪਿਛਲੀ ਖ਼ਬਰ ਗੁਰਮਤਿ ਸੰਗੀਤ ਅਕੈਡਮੀ ਲਧਾਣਾ ਉੱਚਾ ਮੁਫ਼ਤ ਸਿਖਲਾਈ ਸੇਵਾਵਾਂ ਦੇਣ ਲਈ ਤਤਪਰ ਰਹੇਗੀ-ਪਿ੍ੰ. ਸੁਖਵੰਤ ਸਿੰਘ ਅਗਲੀ ਖ਼ਬਰ ਐਨ. ਆਰ. ਆਈ. ਜਸਵਿੰਦਰ ਸਿੰਘ ਸਿੱਧੂ ਰਾਏਪੁਰ ਡੱਬਾ ਵਲੋਂ ਸੰਤ ਮਹਾਂਪੁਰਸ਼ਾਂ ਨੂੰ ਇਕ ਲੱਖ ਇਕ ਹਜ਼ਾਰ ਰੁਪਏ ਦਾ ਚੈੱਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।