23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ

ਅਜੀਤ ਡੈਸਕ 08-05-2026
ਬੰਗਾ, 7 ਮਈ (ਧਰਮਵੀਰ ਪਾਲ)-ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮਦਾਤੀ ਮਿਸ ਫਲੌਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਨਰਸਿੰਗ ਵਿਦਿਆਰਥੀਆਂ ਤੇ ਨਰਸਾਂ ਨੂੰ ਸੰਬੋਧਨ ਕਰਦੇ ਹੋਏ ਇੰਟਰਨੈਸ਼ਨਲ ਨਰਸਿੰਗ ਦਿਵਸ ਦੀ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿਚ ਨਰਸਾਂ ਸਭ ਤੋਂ ਅਹਿਮ ਯੋਗਦਾਨ ਪਾਉਂਦੀਆਂ ਹਨ | ਇਸ ਮੌਕੇ ਉਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਇੰਟਰਨੈਸ਼ਨਲ ਨਰਸਿੰਗ ਦਿਵਸ ਨੂੰ ਸਮਰਪਿਤ ਸਾਲ 2026 ਦੇ ਥੀਮ ਸਾਡੀਆਂ ਨਰਸਾਂ ਸਾਡਾ ਭਵਿੱਖ ਨੂੰ ਸਮਰਪਿਤ ਹਫਤਾਭਰ ਚੱਲਣ ਵਾਲੇ ਸਮਾਗਮਾਂ ਦਾ ਉਦਘਾਟਨ ਵੀ ਕੀਤਾ | ਰਮਨਦੀਪ ਕੌਰ ਪਿ੍ੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਨਰਸਿੰਗ ਦੀ ਮੋਢੀ ਮਿਸ ਫਲੋਰੈਂਸ ਨਾਈਟਿੰਗਲ ਨੂੰ ਯਾਦ ਕੀਤਾ ਅਤੇ ਨਰਸਿੰਗ ਵਿਦਿਆਰਥੀਆਂ ਨੂੰ ਇੰਟਰਨੈਸ਼ਨਲ ਨਰਸਿੰਗ ਦਿਵਸ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ਕਾਰੀਆਂ ਕਰਦੇ ਹੋਏ ਹਫਤਾਭਰ ਹੋਣ ਵਾਲੇ ਵੱਖ-ਵੱਖ ਸਮਾਗਮਾਂ, ਮੁਕਾਬਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ ਗੁਰਦੀਪ ਕੌਰ ਨਰਸਿੰਗ ਟਿਊਟਰ ਨੇ ਨਿਭਾਈ | ਸਮਾਗਮ ਵਿਚ ਜਗਜੀਤ ਸਿੰਘ ਮੀਤ ਸਕੱਤਰ ਟਰੱਸਟ, ਹੁਨਰਦੀਪ ਸਿੰਘ ਬਰਾੜ ਡਾਇਰੈਕਟਰ ਐਚ. ਆਰ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੁਖਮਿੰਦਰ ਕੌਰ ਊਬੀ, ਮਨਿੰਦਰ ਕੌਰ, ਸਰਬਜੀਤ ਕੌਰ, ਰਾਬੀਆ ਹਾਟਾ, ਨੇਹਾ ਰਾਣੀ, ਸੰਦੀਪ ਸੂਦਨ, ਰੀਤੂ, ਮੁਹੰਮਦ ਯੂਨਸ ਵਾਨੀ, ਆਕਿਬ ਜਾਵੇਦ, ਕਾਲਜ ਅਧਿਆਪਕ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਤੋਂ ਵੈਕਸੀਨ ਲਗਾਈ ਅਗਲੀ ਖ਼ਬਰ ਗੁਰਮਤਿ ਸੰਗੀਤ ਅਕੈਡਮੀ ਲਧਾਣਾ ਉੱਚਾ ਮੁਫ਼ਤ ਸਿਖਲਾਈ ਸੇਵਾਵਾਂ ਦੇਣ ਲਈ ਤਤਪਰ ਰਹੇਗੀ-ਪਿ੍ੰ. ਸੁਖਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।